20 ਅਪ੍ਰੈਲ ਨੂੰ ਲੱਗੇਗੀ ਜਿਲ੍ਹਾ ਪੱਧਰੀ ਪੈਨਸ਼ਨ ਅਦਾਲਤ
-ਪੈਨਸ਼ਨਰਾਂ ਨੂੰ ਆਪਣੀਆਂ ਸਮੱਸਿਆਵਾਂ ਪੈਨਸ਼ਨ ਅਦਾਲਤ ਵਿੱਚ ਰੱਖਣ ਦੀ ਅਪੀਲ
ਫਰੀਦਕੋਟ, 13 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੇ ਆਦੇਸ਼ਾਂ ਅਨੁਸਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ 20 ਅਪ੍ਰੈਲ 2022 ਨੂੰ ਅਸ਼ੋਕਾ ਚੱਕਰ ਮੀਟਿੰਗ ਹਾਲ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਪੈਨਸ਼ਨ ਅਦਾਲਤ ਲਗਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਇਸ ਜਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿੱਚ ਜਿਲ੍ਹੇ ਨਾਲ ਸਬੰਧਤ ਕੋਈ ਵੀ ਪੈਨਸ਼ਨਰ ਆਪਣੀ ਸਮੱਸਿਆ ਦੱਸ ਸਕਦਾ ਹੈ ਜਿਸ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਪੈਨਸ਼ਨ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾ ਦੇ ਧਿਆਨ ਵਿੱਚ ਅਜਿਹਾ ਕੋਈ ਕੇਸ ਹੈ ਤਾਂ ਉਹ ਉਪਰੋਕਤ ਮਿਤੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖ ਸਕਦਾ ਹੈ। ਇਸ ਤਰੀਕ ਨੂੰ ਸਾਰਾ ਦਿਨ ਅਧਿਕਾਰੀ ਪੈਨਸ਼ਰਾਂ ਦੀਆਂ ਸਮੱਸਿਆਵਾਂ ਸੁਣਨਗੇ।