ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਵਿਖੇ ਦੋ ਰੋਜ਼ਾ ਟੀਚਿੰਗ ਪ੍ਰੋਗਰਾਮ ਕਰਵਾਇਆ ਗਿਆ
ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਵਿਖੇ ਦੋ ਰੋਜ਼ਾ ਟੀਚਿੰਗ-ਲਰਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਅਗਵਾਈ ਜ਼ੀ ਸਕੂਲ ਦੇ ਖੇਤਰੀ ਨਿਰਦੇਸ਼ਕ ਸ਼੍ਰੀਮਤੀ ਜਸਵਿੰਦਰ ਸੇਠੀ ਨੇ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸ਼੍ਰੀ ਚਮਨਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਠਾਕੁਰ ਜੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਵਧੀਆ ਤਰੀਕੇ ਨਾਲ ਸਿੱਖਿਆ ਦੇ ਸਕਣ ਤਾਂ ਜੋ ਉਨ੍ਹਾਂ ਦਾ ਮਾਨਸਿਕ, ਸਰੀਰਕ ਅਤੇ ਬੌਧਿਕ ਵਿਕਾਸ ਹੋ ਸਕੇ। ਮੈਡਮ ਜਸਵਿੰਦਰ ਸੇਠੀ ਜੀ ਨੇ ਅਧਿਆਪਕਾਂ ਨੂੰ ਜ਼ੀ ਪਾਠਕ੍ਰਮ, ਜ਼ੀ ਐਪ ਆਦਿ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਸਾਰੇ ਅਧਿਆਪਕਾਂ ਨੇ ਇਸ ਸਿਖਲਾਈ ਦੀ ਸ਼ਲਾਘਾ ਕੀਤੀ।ਅੰਤ ਵਿੱਚ ਸਕੂਲ ਦੇ ਚੇਅਰਮੈਨ ਸ. ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਠਾਕੁਰ ਜੀ ਨੇ ਮੈਡਮ ਜਸਵਿੰਦਰ ਸੇਠੀ ਜੀ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਸਕੂਲ ਵੱਲੋਂ ਅਜਿਹੇ ਸਿਖਲਾਈ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
अगली पोस्ट