ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਤਮਸਤਕ ਹੋਏ
ਜੰਡਿਆਲਾ ਗੁਰੂ, 18 ਅਪ੍ਰੈਲ (ਸੰਜੀਵ ਸੂਰੀ, ਪਿੰਕੂ ਆਨੰਦ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਭਲੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਹਰਜੋਤ ਸਿੰਘ ਬੈਂਸ ਨੂੰ ਸਿਰਪਾਓ ਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਸਤਨਾਮ ਸਿੰਘ, ਨਿਸ਼ਾਨ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਜਤਿੰਦਰਪਾਲ ਸਿੰਘ, ਰਣਧੀਰ ਸਿੰਘ ਆਦਿ ਮੌਜੂਦ ਸਨ।