ਜਿਲ੍ਹੇ ਦੇ ਕਿਸਾਨਾਂ ਨੂੰ ਹੋਈ 635.43 ਕਰੋੜ ਦੀ ਆਨਲਾਈਨ ਅਦਾਇਗੀ –ਡਾ. ਰੂਹੀ ਦੁੱਗ
-ਜ਼ਿਲ੍ਹੇ ਵਿਚ ਕੱਲ੍ਹ ਸ਼ਾਮ ਤੱਕ ਹੋਈ 393457 ਮੀਟਰਕ ਟਨ ਕਣਕ ਦੀ ਖਰੀਦ, 252913 ਮੀਟਰਕ ਟਨ ਦੀ ਲਿਫਟਿਗ
ਫ਼ਰੀਦਕੋਟ, 26 ਅਪ੍ਰੈਲ – (ਗੁਰਮੀਤ ਸਿੰਘ ਬਾਰੜ) ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ,ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਕਿਸੇ ਵੀ ਧਿਰ ਨੂੰ ਖ਼ਰੀਦ ਸਬੰਧੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦਿੱਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁਲ 68 ਖ਼ਰੀਦ ਕੇਂਦਰ ਹਨ। ਜਿੱਥੇ ਕਣਕ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੋਂ ਖ਼ਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ ਅਤੇ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 635.43 ਕਰੋੜ ਰੁਪਏ ਕਣਕ ਦੀ ਆਨਲਾਈਨ ਅਦਾਇਗੀ ਕੀਤੀ ਗਈ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ਵਿੱਚੋਂ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ 393457 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਦ ਕਿ ਮੰਡੀਆਂ ਵਿਚ ਕੁੱਲ 393478 ਮੀਟਰਕ ਟਨ ਕਣਕ ਦੀ ਆਮਦ ਹੋਈ ।
ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 106,263 ਮੀਟਰਕ ਟਨ, ਮਾਰਕਫੈੱਡ ਵੱਲੋਂ 97200 ਮੀਟਰਕ ਟਨ, ਪਨਸਪ ਵੱਲੋਂ 70708 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 57100 ਮੀਟਰਕ ਟਨ, ਐਫ.ਸੀ.ਆਈ. ਵੱਲੋਂ 15795 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 46391 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 252913 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ।