ਫਰੀਦਕੋਟ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਬਾਰ ਐਸੋਸੀਏਸ਼ਨ ਫਰੀਦਕੋਲ ਵੱਲੋਂ ਪ੍ਰੋਗਰਾਮ ਦਾ ਕੀਤਾ ਆਯੋਜਨ।
ਫਰੀਦਕੋਟ, 7 ਮਈ – ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿੱਚ ਬਾਰ ਐਸੋਸੀਏਸ਼ਨ ਫਰੀਦਕੋਟ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀਮਤੀ ਰਮੇਸ਼ ਕੁਮਾਰੀ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ, ਸ੍ਰੀ ਜਗਦੀਪ ਸਿੰਘ ਮਰੋਕ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ, ਸ੍ਰੀ ਰਜੀਵ ਕਾਲੜਾ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ, ਸ੍ਰੀਮਤੀ ਨਿਤੀਕਾ ਵਰਮਾ, ਪ੍ਰਿਸੀਪੰਲ ਜੱਜ, ਫੈਮਲੀ ਕੋਰਟ ਫਰੀਦਕੋਟ, ਮਾਨਯੋਗ ਸਿਵਲ ਜੱਜ ਸੀਨੀਅਰ ਡਿਵੀਜ਼ਨ ਫਰੀਦਕੋਟ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ, ਮਾਨਯੋਗ ਚੀਫ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਅਤੇ ਹੋਰ ਜੱਜ ਸਾਹਿਬਾਨ ਇਸ ਮੌਕੇ ਤੇ ਮੌਜੂਦ ਰਹੇ। ਇਸ ਪ੍ਰੋਗਰਾਮ ਵਿੱਚ ਸ੍ਰੀ ਰਵਿੰਦਰ ਕੁਮਰ ਸਿੰਗਲਾ, ਪ੍ਰਧਾਨ ਬਾਰ ਐਸੋਸੀਏਸ਼ਨ ਫਰੀਦਕੋਟ, ਸ੍ਰੀ ਸਰਨਾਮ ਸਿੰਘ ਸੰਧੂ, ਸਕੱਤਰ ਬਾਰ ਐਸੋਸੀਏਸ਼ਨ ਫਰੀਦਕੋਟ ਅਤੇ ਹੋਰ ਵਕੀਲ ਸਾਹਿਬਾਨ ਵੀ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਸ੍ਰੀਮਤੀ ਰਮੇਸ਼ ਕੁਮਾਰੀ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ ਵੱਲੋਂ ਸਾਰੇ ਵਕੀਲ ਸਾਹਿਬਾਨਾਂ ਨੂੰ ਮਿਤੀ 14.05.2022 ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਜਿਨ੍ਹਾਂ ਵਿੱਚ ਰਾਜ਼ੀਨਾਮਾ ਹੋ ਸਕਦਾ ਹੈ ਉਨ੍ਹਾਂ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾਇਆ ਜਾਵੇ ਅਤੇ ਇਸ ਦੇ ਨਾਲ ਹੀ ਵਕੀਲ ਸਾਹਿਬਾਨਾਂ ਨੂੰ ਬੈਂਕ, ਫਾਇਨਾਂਸ, ਟੈਲੀਕਾਮ ਅਤੇ ਇਨਸ਼ੋਰੈਂਸ ਆਦਿ ਕੰਪਨੀਆਂ ਦੇ ਪ੍ਰੀ-ਲਿਟੀਗੇਟਿਵ ਕੇਸਾਂ ਨੂੰ ਵੀ ਇਸ ਲੋਕ ਅਦਾਲਤ ਵਿੱਚ ਲਗਾਉਣ ਸਬੰਧੀ ਕਿਹਾ ਗਿਆ।