ਵੱਧ ਤੋਂ ਵੱਧ ਪਿੰਡ ਮੇਰਾ ਪਿੰਡ ਮੇਰੀ ਜਿੰਮੇਵਾਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ -ਰੂਹੀ ਦੁੱਗ
ਜੇਤੂ ਪਿੰਡ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ
ਪਿੰਡਾਂ ਨੂੰ ਸਾਫ ਸੁੱਥਰਾ ਬਣਾਉਣ ਲਈ ਅਫਸਰਾਂ ਦੀਆਂ ਡਿਊਟੀਆਂ ਲਗਾਈਆ
ਫਰੀਦਕੋਟ 16 ਮਈ – ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਤਹਿਤ ਪਿੰਡਾਂ ਚ ਮੇਰਾ ਪਿੰਡ ਮੇਰੀ ਜਿੰਮੇਵਾਰੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਸਾਫ ਸਫਾਈ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਹਿੰਮ ਤਹਿਤ ਪਿੰਡਾਂ ਦੇ ਜਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਦੀ ਆਖਰੀ ਮਿਤੀ 31 ਮਈ 2022 ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜੇਤੂ ਰਹਿਣ ਵਾਲੇ ਪਿੰਡ ਨੂੰ ਇਕ ਲੱਖ ਰੁਪਏ ਦੀ ਇਨਾਮ ਦਿੱਤਾ ਜਾਏਗਾ। ਇਸ ਵਧੀਆ ਤੇ ਸਾਫ ਪਿੰਡ ਦੀ ਚੋਣ ਲਈ ਬਲਾਕ ਲੈਵਲ ਤੋਂ ਸਬ ਡਵੀਜਨ ਮੈਜਿਸਟਰੇਟ ਅਤੇ ਜਿਲਾ ਪੱਧਰ ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਮਾਪਦੰਡਾਂ ਅਨੁਸਾਰ ਜੇਤੂ ਪਿੰਡ ਚੁਨਣਗੀਆਂ। ਉਨ੍ਹਾਂ ਦੱਸਿਆ ਕਿ ਜਿਲੇ ਦੇ ਸਮੂਹ ਪਿੰਡਾਂ ਨੂੰ ਸੈਨੀਟੇਸ਼ਨ ਦੀਆਂ ਸਹੂਲਤਾਂ ਜਿਸ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜਾ ਪ੍ਰਬੰਧਨ, ਕਮਿਊਨਿਟੀ ਸੈਨੇਟਰੀ ਕੰਪਲੈਕਸ ਤੇ ਸੋਕ ਪਿੱਟਾਂ ਦੀ ਨਿਰਮਾਨ ਆਦਿ ਦੇ ਕੇ ਓ.ਡੀ.ਪੀ. ਪਲੱਸ ਕੀਤਾ ਜਾਏਗਾ। ਉਨ੍ਹਾਂ ਸਾਰੇ ਪਿੰਡਾਂ ਦੀਆਂ ਜਨਤਕ ਥਾਵਾਂ ਜਿਵੇ ਕਿ ਸਕੂਲ, ਆਂਗਣਵਾੜੀ ਸੈਂਟਰ, ਧਰਮਸਾਲਾ, ਪੰਚਾਇਤ ਘਰ,ਸਿਹਤ ਕੇਂਦਰ, ਧਾਰਮਿਕ ਸਥਾਨ ਆਦਿ ਦੀ ਸਫਾਈ ਤੇ ਵੀ ਜੋਰ ਦਿੱਤਾ। ਉਨ੍ਹਾਂ ਵੱਲੋਂ ਜਿਲਾ ਸਿੱਖਿਆ ਅਫਸਰ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ, ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਥਾਵਾਂ ਤੇ ਜਨਤਕ ਥਾਵਾਂ ਦੀ ਪਿੰਡ ਦੇ ਯੂਥ ਕਲੱਬਾਂ ਨੂੰ ਨਾਲ ਲੈ ਕੇ ਸਫਾਈ ਕਰਵਾਉਣ ਅਤੇ ਵੱਧ ਤੋਂ ਵੱਧ ਪਿੰਡਾਂ ਵੱਲੋਂ ਮੇਰਾ ਪਿੰਡ ਮੇਰੀ ਜਿੰਮੇਵਾਰੀ ਮੁਕਾਬਲਿਆਂ ਵਿੱਚ ਭਾਗ ਲੇਣ ਲਈ ਪਰੇਰਿਤ ਕਰਨ ਦੀ ਡਿਊਟੀ ਲਗਾਈ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਜਿਲ੍ਹਾ ਸਿੱਖਿਆ ਅਫਸਰ, ਬੀ.ਡੀ.ਪੀ.ਈ.ਓ , ਬਾਲ ਵਿਕਾਸ ਪ੍ਰੋਜੈਕਟ ਅਫਸਰ, ਜਿਲਾ ਹੈਲਥ ਅਫਸਰ, ਐਸ.ਡੀ.ਓ ਇਰੀਗੇਸ਼ਨ,ਐਸ.ਡੀ.ਓ ਜਲ ਸਪਲਾਈ ਅਤੇ ਜਿਲਾ ਕੋਆਰਡੀਨੇਟਰ ਸ੍ਰੀ ਗੁਰਪ੍ਰੀਤ ਸਿੰਘ ਜੇ.ਈ ਆਦਿ ਹਾਜਰ ਸਨ।
अगली पोस्ट