ਸ਼ਹਿਰ ਵਿੱਚ ਸੀਵਰੇਜ, ਸੜਕਾਂ ਤੇ ਪੀਣ ਵਾਲੇ ਪਾਣੀ ਤੇ ਖਰਚੀ ਜਾ ਰਹੀ ਹੈ 95 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ-ਸੰਧਵਾ
ਸ਼ਹਿਰ ਨੂੰ ਸਾਫ ਸੁੱਥਰਾ ਰੱਖਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ
ਸਪੀਕਰ ਸ੍ਰੀ ਸੰਧਵਾਂ ਨੇ ਨਗਰ ਕੌਂਸਲ ਵਿਖੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਫਰੀਦਕੋਟ , 30 ਮਈ – ( ਪੰਜਾਬ ਡਾਇਰੀ ) ਕੋਟਕਪੂਰਾ ਸ਼ਹਿਰ ਵਿੱਚ ਸੀਵਰੇਜ,ਪੀਣ ਵਾਲੇ ਪਾਣੀ, ਸਫਾਈ, ਗਲੀਆਂ-ਨਾਲੀਆਂ, ਨਜਾਇਜ ਕਬਜਿਆਂ ਆਦਿ ਸਮੱਸਿਆਵਾਂ ਦੇ ਪੱਕੇ ਹੱਲ ਲਈ ਸਪੀਕਰ ਵਿਧਾਨ ਸਭਾ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਯੂ.ਡੀ ਸ੍ਰੀ ਪਰਮਦੀਪ ਸਿੰਘ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਨਗਰ ਕੌਂਸਲ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਸੀਵਰੇਜ, ਨਗਰ ਸੁਧਾਰ ਟਰੱਸਟ ਦੇ ਅਧਿਕਾਰੀਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆ ਦੇ ਸਮਾਂਬੱਧ ਹੱਲ ਲਈ ਆਦੇਸ਼ ਜਾਰੀ ਕੀਤੇ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਵੱਡੀ ਪੱਧਰ ਤੇ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਉਨ੍ਹਾਂ ਨੂੰ ਸੁੱਧ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਦੀ ਸਮੱਸਿਆ ਨਜਾਇਜ ਕਬਜਿਆਂ ਵਰਗੀਆਂ ਅਨੇਕਾਂ ਸਮੱਸਿਆਵਾਂ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਬਰਸਾਤੀ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੀਵਰੇਜ ਸਿਸਟਮ ਦੀ ਸਫਾਈ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਸੀਵਰੇਜ ਦੇ ਰਹਿੰਦੇ ਕੰਮਾਂ ਨੂੰ ਵੀ ਬਰਸਾਤਾਂ ਤੋਂ ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋਂ ਲੋਕਾਂ ਨੂੰ ਪਿਛਲੇ ਸਮੇਂ ਵਾਂਗ ਇਨ੍ਹਾਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੀਣ ਵਾਲੇ ਸੁੱਧ ਪਾਣੀ ਦੀ ਸਪਲਾਈ ਨੂੰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨਗਰ ਕੌਸਲ ਨੂੰ ਸਖਤ ਆਦੇਸ਼ ਦਿਤੇ ਕਿ ਸ਼ਹਿਰ ਵਿੱਚੋਂ ਨਜਾਇਜ ਕਬਜਿਆਂ ਨੂੰ ਹਰ ਹਾਲ ਵਿੱਚ ਖਤਮ ਕੀਤਾ ਜਾਵੇ ਤੇ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਦਰਖੱਤ ਲਗਾਏ ਜਾਣ।
ਸ. ਸੰਧਵਾਂ ਨੇ ਕਿਹਾ ਕਿ ਦੇਵੀਵਾਲਾ ਰੋਡ ਤੇ 9 ਕਰੋੜ 50 ਲੱਖ ਦੀ ਲਾਗਤ ਨਾਲ ਸੀਵਰੇਜ ਪਲਾਂਟ ਚਾਲੂ ਹੋ ਚੁੱਕਾ ਹੈ ਜੋਂ ਕਿ ਮੁਕਸਤਰ ਰੋਡ ਤੇ 6 ਐਮ.ਐਲ.ਡੀ. ਸਮੱਰਥਾ ਦਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ ਅਤੇ ਇਹ ਪ੍ਰੋਜੈਕਟ ਸਾਲ 2022 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਤੇ ਇਲਾਕੇ ਦੀ ਉਨਤੀ ਤੇ ਵਿਕਾਸ ਲਈ ਪੂਰਨ ਸਹਿਯੋਗ ਦੇਣ। ਉਨ੍ਹਾਂ ਨਗਰ ਕੌਂਸਲ ਦੇ ਸਮੂਹ ਨਗਰ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀ ਬਾਜੀ ਤੋਂ ਉਪਰ ਉੱਠ ਕੇ ਸ਼ਹਿਰ ਦੀ ਸਫਾਈ, ਵਿਕਾਸ ਲਈ ਕੰਮ ਕਰਨ ਅਤੇ ਉਨ੍ਹਾਂ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਪੀਕਰ ਸ. ਸੰਧਵਾਂ ਨੂੰ ਯਕੀਨ ਦਵਾਇਆ ਕਿ ਉਹ ਉਪਰੋਕਤ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਨਿਗਰਾਨੀ ਕਰਨਗੇ ਅਤੇ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਈ.ਓ ਸ੍ਰੀ ਅੰਮ੍ਰਿਤ ਲਾਲ, ਐਕਸੀਅਨ ਸੀਵਰੇਜ ਬੋਰਡ ਸ੍ਰੀ ਪਾਰੁਲ ਗੁਪਤਾ, ਸ੍ਰੀ ਗੁਰਪਾਲ ਸਿੰਘ ਐਸ.ਡੀ.ਓ, ਸ੍ਰੀ ਨਵੀਨ ਕੁਮਾਰ ਐਸ.ਡੀ.ਓ ਪੀ.ਡਬਲਊ.ਡੀ, ਪ੍ਰਧਾਨ ਨਗਰ ਕੌਂਸਲ ਸ੍ਰੀ ਭੁਪਿੰਦਰ ਸਿੰਘ ਸੱਗੂ, ਸੀਨੀਅਰ ਵਾਈਸ ਪ੍ਰਧਾਨ ਸ੍ਰੀ ਸੁਤੰਤਰ ਜੋਸ਼ੀ ਵਾਈਸ ਪ੍ਰਧਾਨ ਸ੍ਰੀ ਸੁਰਿੰਦਰ ਕੌਰ ਤੇ ਹੋਰ ਹਾਜਰ ਸਨ।
अगली पोस्ट