ਲੁਧਿਆਣਾ, 2 ਜੂਨ – (ਪੰਜਾਬ ਡਾਇਰੀ) ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰੀ ਟਰਾਂਸਪੋਰਟ ਮਹਿਕਮੇ ਅਤੇ ਆਪਣੇ ਰੁਜ਼ਗਾਰ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਮੀਤ ਪ੍ਰਧਾਨ ਬਲਜੀਤ ਸਿੰਘ ਰੰਧਾਵਾ, ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ ਮਹੀਨੇ 1 ਮਈ ਨੂੰ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਣ ਸਮੇਤ ਵੱਖ-ਵੱਖ ਪ੍ਰੋਗਰਾਮ ਕੀਤੇ ਗਏ।