16 ਜੂਨ – (ਪੰਜਾਬ ਡਾਇਰੀ) ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਬੀਤੇ ਦਿਨ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲੈ ਕੇ ਆਈ ਸੀ ਤੇ ਉਸ ਤੋਂ ਬਾਅਦ ਲਗਾਤਾਰ ਪੁਲਿਸ ਦੇ ਵੱਡੇ ਅਧਿਕਾਰੀ ਪੁੱਛਗਿੱਛ ਕਰ ਰਹੇ ਹਨ।
ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦੀ ਪੁੱਛਗਿੱਛ ਦੌਰਾਨ ਗੋਲਡੀ ਬਰਾੜ ਦੇ ਜੀਜੇ ਦਾ ਨਾਮ ਦਾ ਜ਼ਿਕਰ ਹੋਇਆ ਹੈ । ਜਿਸ ਤੋਂ ਬਾਅਦ ਗੋਲਡੀ ਬਰਾੜ ਦਾ ਜੀਜਾ ਵੀ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਹੈ । ਸੂਤਰਾਂ ਮੁਤਾਬਕ ਜਿਹੜੇ ਹਥਿਆਰਾਂ ਨਾਲ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ ਉਹ ਪੰਜਾਬ, ਹਰਿਆਣਾ ਬਾਰਡਰ ਦੇ ਨੇੜੇ ਮਿੱਟੀ ਵਿੱਚ ਦੱਬੇ ਗਏ ਸਨ। ਇਹ ਖੁਲਾਸਾ ਪਵਨ ਬਿਸ਼ਨੋਈ ਅਤੇ ਨਸੀਬ ਤੋਂ ਪੁੱਛਗਿੱਛ ਦੌਰਾਨ ਹੋਇਆਂ ਹੈ । ਪੁਲਿਸ ਬਹੁਤ ਜਲਦ ਉਨ੍ਹਾਂ ਹਥਿਆਰਾਂ ਨੂੰ ਬਰਾਮਦ ਕਰ ਸਕਦੀ ਹੈ।
ਮੂਸੇਵਾਲਾ ਕਤਲਕਾਂਡ ‘ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ ਹੈ। ਗੁਰਿੰਦਰ ਗੋਰਾ ਨੂੰ ਸਾਹਮਣੇ ਬਿਠਾ ਕੇ ਸਵਾਲ-ਜਵਾਬ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਪੁਲਿਸ ਨੂੰ ਅਹਿਮ ਸੁਰਾਗ ਮਿਲੇ। ਪੁਲਿਸ ਨੇ ਹੁਸ਼ਿਆਰਪੁਰ ਜੇਲ੍ਹ ਤੋਂ ਗੋਰੇ ਨੂੰ ਲਿਆਂਦਾ ਸੀ। ਗੈਂਗਸਟਰ ਗੁਰਿੰਦਰ ਗੋਰਾ ਕੈਨੇਡਾ ਬੈਠੇ ਗੋਲਡੀ ਬਰਾੜ ਦਾ ਜੀਜਾ ਹੈ। ਗੁਰਿੰਦਰ ਗੋਰਾ ਕੋਟਕਪੂਰਾ ਦਾ ਰਹਿਣ ਵਾਲਾ ਹੈ। ਉਸ ਤੇ 9 ਕ੍ਰਿਮੀਨਲ ਕੇਸ ਦਰਜ ਹਨ। ਗੋਰਾ ਪਹਿਲਾਂ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਉਸ ਨੂੰ ਹੁਸ਼ਿਆਰਪੁਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ।
ਦੱਸ਼ ਦੇਈਏ ਕਿ ਗੋਰਾ ਅਤੇ ਨੀਰਜ ਦੋਵਾਂ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਸੀਆਈਏ ਖਰੜ ਲਿਆਂਦਾ ਗਿਆ ਹੈ, ਲਾਰੈਂਸ ਨੇ ਪੁੱਛਗਿੱਛ ‘ਚ ਗੋਰਾ ਦਾ ਜ਼ਿਕਰ ਕੀਤਾ ਹੈ, ਜਿਸ ਤੋਂ ਬਾਅਦ ਗੋਰਾ ਨੂੰ ਲਿਆਂਦਾ ਗਿਆ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ‘ਤੇ ਗੰਭੀਰ ਸਵਾਲ ਚੁੱਕੇ ਹਨ। ਪੰਜਾਬ ਪੁਲਿਸ ਦੇ ਅਧਿਕਾਰੀ ਗੈਂਗਸਟਰਾਂ ਦੇ ਸੰਪਰਕ ‘ਚ ਹਨ। ਪੁਲਿਸ ਨੂੰ ਗੈਂਗਸਟਰਾਂ ਦੀ ਹਰ ਐਕਟੀਵਿਟੀ ਦੀ ਖ਼ਬਰ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ’ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੇ ਸੰਪਰਕ ‘ਚ ਹਨ। ਪੁਲਿਸ ਨੂੰ ਹਰ ਹੋਣ ਵਾਲੀ ਵਾਰਦਾਤ ਦਾ ਪਤਾ ਹੁੰਦਾ ਹੈ। AGTF ਦੀ ਕਾਰਗੁਜ਼ਾਰੀ ‘ਤੇ ਵੀ ਚੁੱਕੇ ਸਵਾਲ ਚੁੱਕਦਿਆਂ ਕਿਹਾ ਕਿ ‘ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਮਹੀਨੇ ‘ਚ ਕੀ ਕੀਤਾ ?’ ਬਾਜਵਾ ਨੇ ਕਿਹਾ ਕਿ, ਉਨ੍ਹਾਂ ਵੱਲੋਂ ਪੰਜਾਬ ਪੁਲਿਸ ‘ਤੇ ਲਗਾਏ ਜਾ ਰਹੇ ਇਲਜ਼ਾਮ ਕਾਫ਼ੀ ਗੰਭੀਰ ਹਨ, ਪਰ ਉਹ ਆਪਣੇ ਬਿਆਨ ‘ਤੇ ਕਾਇਮ ਹਨ।