ਚੰਡੀਗੜ੍ਹ, 22 ਜੂਨ – (ਪੰਜਾਬ ਡਾਇਰੀ) ਦੱਸ ਦੇਈਏ ਕਿ ਬੈਂਕ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਸਾਰੇ ਸਰਕਾਰੀ ਬੈਂਕ 27 ਜੂਨ ਨੂੰ ਬੰਦ ਰਹਿਣਗੇ। ਬੈਂਕ ਕਰਮਚਾਰੀ ਨਿੱਜੀਕਰਨ, ਪੁਰਾਣੀ ਪੈਨਸ਼ਨ, NPS ਨੂੰ ਖਤਮ ਕਰਨਾ, ਹਫ਼ਤੇ ਵਿੱਚ ਦੋ ਦਿਨ ਛੁੱਟੀ ਸਮੇਤ ਕਈ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ’ਤੇ ਜਾਣਗੇ।। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 25 ਜੂਨ ਨੂੰ ਮਹੀਨੇ ਦੇ ਆਖਰੀ ਸ਼ਨੀਵਾਰ ਅਤੇ 26 ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਬੈਂਕ ਬੰਦ ਰਹਿਣਗੇ। ਲਗਾਤਾਰ ਤਿੰਨ ਦਿਨ ਬੈਂਕ ਬੰਦ ਰਹਿਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।