ਚੰਡੀਗੜ੍ਹ, 23 ਜੂਨ – (ਪੰਜਾਬ ਡਾਇਰੀ) ਸੋਨੀਪਤ ਤੋਂ ਲੰਘਦੇ ਮੇਰਠ ਝੱਜਰ ਰਾਸ਼ਟਰੀ ਰਾਜਮਾਰਗ ‘ਤੇ ਦੇਰ ਰਾਤ ਇਕ ਤੇਜ਼ ਰਫਤਾਰ ਕਾਰ ਪੱਥਰਾਂ ਦੇ ਬੈਰੀਕੇਡਾਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਆਈ-20 ਕਾਰ ‘ਚ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ 3 ਨੌਜਵਾਨਾਂ ਝੁਲਸਣ ਕਾਰਨ ਮੌਤ ਹੋ ਗਈ ਸਾਰੇ ਰੋਹਤਕ ਪੀਜੀਆਈ ਨਾਲ ਸਬੰਧਤ ਸਨ ਤੇ 3 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਸਾਰੇ ਨੌਜਵਾਨ ਰੋਹਤਕ ਤੋਂ ਹਰਿਦੁਆਰ ਲਈ ਨਿਕਲੇ ਸਨ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਹੈ। ਜ਼ਖਮੀਆਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ। ਇਕ ਦੀ ਹਾਲਤ ਠੀਕ ਹੈ ਜਦਕਿ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।