Breaking- ਘਰ ‘ਤੇ ਅਣਪਛਾਤਿਆਂ ਨੇ ਕੀਤੀ ਫਾਇਰਿੰਗ
ਮੋਗਾ, 25 ਜੂਨ – (ਪੰਜਾਬ ਡਾਇਰੀ) ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹਨ। ਇਹ ਘਟਨਾ ਮੋਗਾ ਜ਼ਿਲ੍ਹੇ ਵਿੱਚ ਵਾਪਰੀ। ਦਿਨ-ਦਿਹਾੜੇ ਪਿੰਡ ਡਾਲਾ ਵਿਚ ਅਣਪਛਾਤਿਆਂ ਨੇ ਪੰਚਾਇਤ ਸਕੱਤਰ ਸੁਖਵੀਰ ਸਿੰਘ ਦੇ ਘਰ ਦੇ ਅੱਗੇ ਆ ਕੇ ਚਾਰ ਫਾਇਰ ਕੀਤੇ। ਸੁਖਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਅਪ੍ਰੈਲ ਮਹੀਨੇ ਤੋਂ ਲਗਾਤਾਰ ਫੋਨ ਉਤੇ ਧਮਕੀਆਂ ਦੇ ਕੇ 15 ਲੱਖ ਦੀ ਫਿਰੌਤੀ ਦੀ ਮੰਗ ਕੀਤੀ। ਫਾਇਰਿੰਗ ਕਰਨ ਵਾਲੇ ਵਲੇ ਵਿਅਕਤੀ ਅੱਜ ਸਵੇਰੇ 7.45 ਦੇ ਕਰੀਬ ਘਰ ਦੇ ਅੱਗੇ ਮੋਟਰਸਾਈਕਲ ਉਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਡੀਐੱਸਪੀ ਧਰਮਕੋਟ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਉਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਚਾਇਤ ਸਕੱਤਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।