Big News- ਪੰਜਾਬ ਦੇ ਡੀਜੀਪੀ ਦੀ ਫੋਟੋ ਦੀ ਕੀਤੀ ਗਲਤ ਵਰਤੋਂ
ਚੰਡੀਗੜ੍ਹ , 29 ਜੂਨ – (ਪੰਜਾਬੂ ਡਾਇਰੀ) ਪੰਜਾਬ ਵਿੱਚ ਸਾਈਬਰ ਅਪਰਾਧੀਆਂ ਦੇ ਹੌਸਲੇ ਸਿਖਰ ਉਤੇ ਹਨ। ਇਸ ਵਿਚਕਾਰ ਸਾਈਬਰ ਅਪਰਾਧੀਆਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀਰੇਸ਼ ਕੁਮਾਰ ਭਵਰਾ ਦੀ ਤਸਵੀਰ ਦੀ ਦੁਰਵਰਤੋਂ ਕੀਤੀ ਹੈ। ਠੱਗਾਂ ਨੇ ਡੀਜੀਪੀ ਦੀ ਤਸਵੀਰ ਲਗਾ ਕੇ ਵਟਸਐਪ ਆਈਡੀ ਬਣਾ ਲਈ ਅਤੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਦੇਸ਼ ਭੇਜੇ।
ਇਨ੍ਹਾਂ ਸੁਨੇਹਿਆਂ ‘ਚ ਅਪਰਾਧੀਆਂ ਨੇ ਪੈਸਿਆਂ ਦੀ ਵੀ ਮੰਗ ਕੀਤੀ ਹੈ ਪਰ ਪੁਲਿਸ ਵਿਭਾਗ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਜਦੋਂ ਇਹ ਸੰਦੇਸ਼ ਪ੍ਰਾਪਤ ਕਰਨ ਵਾਲੇ ਡਿਪਟੀ ਕਮਿਸ਼ਨਰਾਂ ਨੇ ਡੀਜੀਪੀ ਨਾਲ ਗੱਲ ਕੀਤੀ ਤਾਂ ਸਪੱਸ਼ਟ ਹੋ ਗਿਆ ਕਿ ਇਹ ਇੱਕ ਧੋਖਾਧੜੀ ਹੈ ਮਾਮਲਾ ਸਾਹਮਣੇ ਆਉਣ ਉਤੇ ਪੰਜਾਬ ਪੁਲਿਸ ਨੇ ਪੂਰੇ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਹੈ ਕਿ ਜੇਕਰ ਕਿਸੇ ਨੂੰ ਵੀ ਵਟਸਐਪ ‘ਤੇ ਡੀਜੀਪੀ ਦੀ ਤਸਵੀਰ ਵਾਲਾ ਮੈਸੇਜ ਆਉਂਦਾ ਹੈ ਤਾਂ ਸਾਈਬਰ ਕ੍ਰਾਈਮ ਸੈੱਲ ਨੂੰ ਸੂਚਿਤ ਕੀਤਾ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਦੇ ਕੁਝ ਡਿਪਟੀ ਕਮਿਸ਼ਨਰਾਂ ਨੂੰ ਮੋਬਾਈਲ ਨੰਬਰ +91-74369-06364 ਤੋਂ ਸੰਦੇਸ਼ ਪ੍ਰਾਪਤ ਹੋਏ ਸਨ।