Big News- ‘ਅਗਨੀਪਥ ਸਕੀਮ’ ਵਿਰੁੱਧ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਚੰਡੀਗੜ੍ਹ, 30 ਜੂਨ – (ਪੰਜਾਬ ਡਾਇਰੀ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਸਰਬ ਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦ ਇਸ ਸਕੀਮ ਵਿਰੁੱਧ ਮਤਾ ਪੇਸ਼ ਕੀਤਾ ਗਿਆ ਸੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਕਾਂਗਰਸ, ਅਕਾਲੀ ਦਲ ਅਤੇ ਹੋਰ ਸਾਰਿਆਂ ਨੇ ਇਸ ਮਤੇ ਦਾ ਸਮਰਥਨ ਕੀਤਾ।
ਇਸ ਦਰਮਿਆਨ ਭਗਵੰਤ ਮਾਨ ਨੇ ਭਾਜਪਾ ‘ਤੇ ਤੰਜ ਕਸਦਿਆਂ ਕਿਹਾ ਕਿ ਇਸ ਵਿਚ ਕੋਈ ਮਾੜੀ ਗਲ ਨਹੀ ਹੈ ਕਿ ਕਦੀ ਕਦਾਇਆਂ ਗਲਤ ਬਿੱਲ ਪਾਰਿਤ ਹੋ ਜਾਂਦੇ ਨੇ ਤੇ ਜੇਕਰ ਕੋਈ ਇਸ ਬਿੱਲ ਦਾ ਸਮਰਥਨ ਕਰਦਾ ਤਾਂ ਸਭ ਤੋਂ ਪਹਿਲਾਂ ਆਪਣੇ ਮੁੰਡਿਆਂ ਨੂੰ ਅਗਨੀਵੀਰ ਬਣਾਉਣ ‘ਤੇ ਬਾਅਦ ਵਿਚ ਇਸਦਾ ਸਮਰਥਨ ਕਰਨ।