Breaking News- ਕਰੰਟ ਲੱਗਣ ਨਾਲ ਕਿਸਾਨ ਦੀ ਮੌਤ, 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ
ਸਮਾਣਾ, 2 ਜੁਲਾਈ – (ਪੰਜਾਬ ਡਾਇਰੀ) ਜ਼ਿਲ੍ਹਾ ਪਟਿਆਲਾ ਦੇ ਸਮਾਣਾ ਵਿਖੇ ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਤਨ ਸ਼ਰਮਾ (23) ਸਮਾਣਾ ਦੇ ਪਿੰਡ ਸ਼ਸੀ ਬ੍ਰਾਹਮਣ ਵਜੋਂ ਹੋਈ ਹੈ। ਉਹ ਬੀਤੇ ਦਿਨ ਸ਼ਾਮ 7 ਵਜੇ ਚੇਤਨ ਖੇਤਾਂ ਵਿੱਚ ਪਾਣੀ ਵਾਲੀ ਮੋਟਰ ਨੂੰ ਚਾਲੂ ਕਰਨ ਸਮੇਂ ਚੇਤਨ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਚੇਤਨ ਸ਼ਰਮਾ ਦਾ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਕੁਝ ਸਮਾਂ ਪਹਿਲਾਂ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਰਾਮ ਨਗਰ ਥਾਣੇ ਦੀ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਮਾਣਾ ਦੇ ਸਰਕਾਰੀ ਹਸਪਤਾਲ ‘ਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।