Big News- ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈਜੀ ਉਮਰਾਨੰਗਲ ਨੂੰ ਅਦਾਲਤ ਵੱਲੋਂ ਝਟਕਾ
ਚੰਡੀਗੜ੍ਹ, 5 ਜੁਲਾਈ – (ਪੰਜਾਬ ਡਾਇਰੀ) ਬਹਿਬਲ ਕਲਾਂ ਗੋਲ਼ੀ ਕਾਂਡ ਨੂੰ ਲੈ ਕੇ ਹਾਈ ਕੋਰਟ ਨੇ ਮੁਲਜ਼ਮਾਂ ਨੂੰ ਝਟਕਾ ਦਿੱਤਾ। ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਇੰਸਪੈਕਟਰ ਗੁਰਦੀਪ ਸਿੰਘ ਅਤੇ ਸੁਹੇਲ ਸਿੰਘ ਬਰਾੜ ਨੂੰ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਬਿਨਾਂ ਕੋਈ ਰਾਹਤ ਦਿੰਦੇ ਹੋਏ ਅਦਾਲਤ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਟਰਾਇਲ ਲਈ ਅਦਾਲਤ ਵਿੱਚ ਪੁੱਜਣ ਦੇ ਹੁਕਮ ਦਿੱਤੇ ਹਨ ਅਤੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀਆਂ ਦਲੀਲਾਂ ਰੱਖਣ ਦੇ ਹੁਕਮ ਦਿੱਤੇ ਹਨ।
ਇਸ ਤਰ੍ਹਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸੀਬਤਾਂ ਵੱਧਦੀਆਂ ਜਾ ਆ ਰਹੀਆਂ ਹਨ। ਜਸਟਿਸ ਰਾਜਮੋਹਨ ਸਿੰਘ ਨੇ ਸੋਮਵਾਰ ਨੂੰ ਇਨ੍ਹਾਂ ਸਾਰੇ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਪਟੀਸ਼ਨਕਰਤਾ ਦਾ ਨਿਪਟਾਰਾ ਕੀਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਟਰਾਇਲ ਵਿੱਚ ਪੈਂਡਿੰਗ ਹੈ। ਇਸ ਵਿੱਚ ਸਾਰੇ ਖ਼ਿਲਾਫ਼ ਦੋਸ਼ ਆਇਦ ਹੋਣੇ ਹਨ। ਟਾਇਰਲ ਦੌਰਾਨ ਉਹ ਅਦਾਲਤ ਵਿੱਚ ਪੇਸ਼ ਹੋ ਕੇ ਹੀ ਆਪਣੀਆਂ ਦਲੀਲਾਂ ਦੇਣ।