Breaking News- ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ 11 ਜੁਲਾਈ ਤੱਕ ਵਧਾਇਆ
ਅੰਮ੍ਰਿਤਸਰ, 6 ਜੁਲਾਈ – (ਪੰਜਾਬ ਡਾਇਰੀ) ਰਾਣਾ ਕੰਦੋਵਾਲੀਆ ਕਤਲ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮਾਨਸਾ ਦੀ ਅਦਾਲਤ ਚੋਂ ਟ੍ਰਾਂਜ਼ਿਟ ਰਿਮਾਂਡ ਹਾਸਿਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 8 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ ਅਤੇ ਅੱਜ ਉਹ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਫਿਰ 5 ਦਿਨ ਦਾ ਰਿਮਾਂਡ ਦਿੱਤਾ ਹੈ ਅਤੇ 11 ਜੁਲਾਈ ਤੱਕ ਰਿਮਾਂਡ ਉੱਤੇ ਰਹੇਗਾ।