Breaking News- ਪ੍ਰਧਾਨ ਮੰਤਰੀ ਨੇ ਸ਼ਿੰਜੋ ਆਬੇ ਦੀ ਮੌਤ ‘ਤੇ ਦੁੱਖ ਜ਼ਾਹਿਰ ਕੀਤਾ
ਨਵੀਂ ਦਿੱਲੀ, 8 ਜੁਲਾਈ – (ਪੰਜਾਬ ਡਾਇਰੀ) ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸ਼ਿੰਜੋ ਆਬੇ ਦੇ ਸਨਮਾਨ ਵਜੋਂ 9 ਜੁਲਾਈ 2022 ਨੂੰ ਇੱਕ ਦਿਨ ਦਾ ਰਾਸ਼ਟਰੀ ਸੋਗ ਮਨਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਆਪਣੇ ਸਭ ਤੋਂ ਪਿਆਰੇ ਮਿੱਤਰ ਸ਼ਿੰਜੋ ਆਬੇ ਦੀ ਦੁਖਦਾਈ ਮੌਤ ‘ਤੇ ਮੈਂ ਡੂੰਘੇ ਸਦਮੇ ਵਿੱਚ ਹਾਂ। ਉਨ੍ਹਾਂ ਨੇ ਜਾਪਾਨ ਤੇ ਦੁਨੀਆ ਨੂੰ ਇੱਕ ਬਿਹਤਰ ਸਥਾਨ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਆਬੇ ਨੇ ਭਾਰਤ-ਜਾਪਾਨ ਸਬੰਧਾਂ ਨੂੰ ਇੱਕ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਦੇ ਪੱਧਰ ਤੱਕ ਉੱਚਾ ਚੁੱਕਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਅੱਜ ਪੂਰਾ ਭਾਰਤ ਜਾਪਾਨ ਦੇ ਨਾਲ ਸੋਗ ਮਨਾਉਂਦਾ ਹੈ ਅਤੇ ਅਸੀਂ ਇਸ ਔਖੀ ਘੜੀ ਵਿੱਚ ਆਪਣੇ ਜਾਪਾਨੀ ਭੈਣਾਂ-ਭਰਾਵਾਂ ਨਾਲ ਇਕਜੁੱਟਤਾ ਵਿੱਚ ਖੜ੍ਹੇ ਹਾਂ।
ਜ਼ਿਕਰਯੋਗ ਹੈ ਕਿ ਜਨਤਕ ਪ੍ਰਸਾਰਕ NHK ਅਨੁਸਾਰ ਦੱਖਣੀ ਜਾਪਾਨ ਵਿੱਚ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੌਰਾਨ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਗੋਲੀ ਮਾਰ ਦਿੱਤੀ ਗਈ ਸੀ। ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।