Breaking News- ਪੰਜਾਬ ਵਿੱਚ ਰਾਘਵ ਚੱਢਾ ਦੀਆਂ ਪਾਵਰਾਂ ਵਿੱਚ ਵਧਾ, ਤਿੰਨ ਮੈਂਬਰੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ,
ਚੰਡੀਗੜ੍ਹ, 11 ਜੁਲਾਈ – (ਪੰਜਾਬ ਡਾਇਰੀ) ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਵਿਰੋਧੀਆਂ ਵੱਲੋਂ ਇਹ ਚਰਚਾ ਜ਼ੋਰ ਨਾਲ ਚਲਾਈ ਜਾ ਰਹੀ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਵਰਾਂ ਘਟਾਉਣ ਲਈ ਇੱਕ ਕਮੇਟੀ ਬਣਾਈ ਜਾਵੇਗੀ ਤੇ ਰਾਘਵ ਚੱਢਾ ਨੂੰ ਉਸ ਕਮੇਟੀ ਦਾ ਚੇਅਰਮੈਨ ਲਾਇਆ ਜਾਵੇਗਾ। ਉਹ ਚਰਚਾ ਅੱਜ ਸੱਚ ਹੋ ਗਈ ਹੈ ਤੇ ਤਿੰਨ ਮੈਂਬਰੀ ਕਮੇਟੀ ਥਾਪ ਦਿੱਤੀ ਗਈ ਹੈ ਤੇ ਇਸ ਕਮੇਟੀ ਦਾ ਚੇਅਰਮੈਨ ਰਾਘਵ ਚੱਢਾ ਨੂੰ ਬਣਾ ਦਿੱਤਾ ਗਿਆ ਹੈ ਇਸ ਕਮੇਟੀ ਵਿੱਚ ਤਿੰਨ ਮੈਂਬਰ ਹੋਣਗੇ। ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ।