Breaking News- ਫਰੀਦਕੋਟ ਤੇ ਪਟਿਆਲਾ ‘ਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ
ਚੰਡੀਗੜ੍ਹ , 11 ਜੁਲਾਈ – (ਪੰਜਾਬ ਡਾਇਰੀ) ਪੰਜਾਬ ਸਰਕਾਰ ਨੇ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਦੀਆਂ ਸੀਟਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਮੈਡੀਕਲ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਅੱਜ ਇੱਥੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੀਟਾਂ ਦੇ ਵਾਧੇ ਨਾਲ ਕਈ ਫਾਇਦੇ ਹੋਣਗੇ।