Breaking- ਰਾਘਵ ਚੱਢਾ ਦੀ ਨਿਯੁਕਤੀ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ
ਚੰਡੀਗੜ੍ਹ, 12 ਜੁਲਾਈ – (ਪੰਜਾਬ ਡਾਇਰੀ) ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਭਗਵੰਤ ਮਾਨ ਸਰਕਾਰ ਵਲੋਂ ਸਲਾਹਕਾਰ ਕਮੇਟੀ ਦਾ
ਚੇਅਰਮੈਨ ਬਣਾਉਣ ਦੇ ਵਿਰੋਧ ਵਿਚ ਐਡਵੋਕੇਟ ਜਗਮੋਹਨ ਭੱਟੀ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਐਡਵੋਕੇਟ
ਜਗਮੋਹਨ ਭੱਟੀ ਨੇ ਪਟੀਸ਼ਨ ਦਾਇਰ ਕਰਕੇ ਰਾਘਵ ਚੱਢਾ ਦੀ ਨਿਯੁਕਤੀ ਨੂੰ ਗੈਰ ਸੰਵਿਧਾਨਿਕ ਕਰਾਰ ਦਿੱਤਾ ਹੈ।