Breaking News- ਗਾਇਕ ਦਲੇਰ ਮਹਿੰਦੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ,
ਚੰਡੀਗੜ੍ਹ, 14 ਜੁਲਾਈ – (ਪੰਜਾਬ ਡਾਇਰੀ) ਦਲੇਰ ਮਹਿੰਦੀ ਨੂੰ ਅਦਾਲਤ ਨੇ ਕਬੂਤਰਬਾਜ਼ੀ 2003 ਵਾਲੇ ਕੇਸ ਵਿੱਚ 2 ਸਾਲ ਦੀ ਸੁਣਾਈ ਸਜ਼ਾ। ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਹਿੰਦੀ ਨੂੰ ਪੁਲਿਸ ਵੱਲੋਂ 2003 ਦੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਪੁਲਿਸ ਨੇ ਅੱਜ ਪਟਿਆਲਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਗ੍ਰਿਫਤ ‘ਚ ਲਿਆ। ਦੱਸ ਦੇਈਏ ਕਿ ਦਲੇਰ ਮਹਿੰਦੀ ਅਤੇ ਉਸਦੇ ਭਰਾ ਸ਼ਮਸੇਰ ਸਿੰਘ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਅਤੇ 2 ਹਜ਼ਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅੱਜ 2003 ਕਬੂਤਰਬਾਜ਼ੀ ਮਾਮਲੇ ‘ਚ ਪਟਿਆਲਾ ਅਦਾਲਤ ‘ਚ ਪੇਸ਼ੀ ਸੀ, ਜਿਸ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਮਹਿੰਦੀ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ।