Breaking News- ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ, 15 ਜੁਲਾਈ – (ਪੰਜਾਬ ਡਾਇਰੀ) ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿੱਚ 634 ਚੁਣੇ ਗਏ ਉਮੀਦਵਾਰਾਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਨੌਕਰੀ ਦੇਣ ਦੀ ਮੰਗ ਰੱਖੀ। ਉਮੀਦਵਾਰਾਂ ਨੇ ਸਰਕਾਰ ਉਤੇ ਦੋਸ਼ ਲਗਾਏ ਕਿ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਸੂਚੀ ਜਾਰੀ ਨਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਚੋਣ ਮੁਹਿੰਮ ਦੌਰਾਨ ਆਮ ਆਦਮੀ ਪਾਰਟੀ ਨੇ ਪੂਰੇ ਜ਼ੋਰ-ਸ਼ੋਰ ਨਾਲ ਕਿਹਾ ਸੀ ਕਿ ਸਾਰਿਆਂ ਨੂੰ ਰੁਜ਼ਗਾਰ ਦਿਵਾਇਆ ਜਾਵੇਗਾ। ਆਮ ਆਦਮੀ ਪਾਰਟੀ ਸਰਕਾਰ ਹੁਣ ਸੱਤਾ ਵਿੱਚ ਆ ਕੇ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੁਝ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਦੀ ਉਮਰ ਵੱਧ ਹੈ। ਉਹ ਹੋਰ ਨੌਕਰੀ ਲਈ ਅਪਲਾਈ ਨਹੀਂ ਕਰ ਸਕਦੇ। ਜ਼ਿਕਰਯੋਗ ਹੈ ਕਿ ਪਿਛਲੀ ਕੈਪਟਨ ਸਰਕਾਰ ਨੇ 634 ਅਸਾਮੀਆਂ ਲਈ ਨੋਟੀਫਿਕੇਸ਼ਨ ਕੱਢਿਆ ਸੀ। ਚਰਨਜੀਤ ਸਿੰਘ ਚੰਨੀ ਸਰਕਾਰ ਨੇ ਟੈਸਟ ਲਿਆ ਤੇ ਮਾਨ ਸਰਕਾਰ ਨੇ ਨਤੀਜਾ ਐਲਾਨ ਦਿੱਤਾ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੌਕਰੀ ਨਹੀਂ ਮਿਲ ਰਹੀ ਹੈ।