Breaking News- 14 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਵੱਲੋਂ ਜੰਮ ਕੇ ਹੰਗਾਮਾ
ਲੁਧਿਆਣਾ, 19 ਜੁਲਾਈ – (ਪੰਜਾਬ ਡਾਇਰੀ) ਲੁਧਿਆਣਾ ਦੇ ਉਪਕਾਰ ਨਗਰ ਇਲਾਕੇ ਦੇ ਵਿੱਚ ਘਰ ਦੇ ਵਿਚ ਕੰਮ ਕਰਨ ਵਾਲੀ 14 ਸਾਲਾ ਕੁੜੀ ਨੇ ਸ਼ੱਕੀ ਹਾਲਾਤਾਂ ਦੇ ਵਿੱਚ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਮਾਮਲਾ ਦੱਬਣ ’ਤੇ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਵੱਡੀ ਤਦਾਦ ਵਿੱਚ ਇਕੱਠੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਕੋਠੀ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ। ਇਲਾਕੇ ਵਿੱਚ ਮਾਹੌਲ ਤਣਾਅਪੂਰਨ ਹੁੰਦਿਆਂ ਦੇਖ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਘਰ ਦੇ ਅੰਦਰ ਜਾਣ ਦੀ ਜ਼ਿੱਦ ’ਤੇ ਅੜੇ ਹੋਏ ਹਨ ਜਦੋਂ ਕਿ ਪੁਲਿਸ ਅਧਿਕਾਰੀ ਨੇ ਮੌਕੇ ’ਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਜਾਣਬੁੱਝ ਕੇ ਫਾਹੇ ਉੱਤੇ ਟੰਗ ਦਿੱਤਾ ਗਿਆ ਤਾਂ ਕਿ ਉਹ ਖੁਦਕੁਸ਼ੀ ਲੱਗੇ। ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਸਾਲ ਤੋਂ ਇਸ ਕੋਠੀ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹੇ ਉੱਤੇ ਟੰਗ ਦਿੱਤਾ ਗਿਆ। ਪਰਿਵਾਰ ਨੇ ਕਈ ਤਰ੍ਹਾਂ ਦੇ ਗੰਭੀਰ ਇਲਜ਼ਾਮ ਲਗਾਏ ਹਨ।