Big News- ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ
ਅੰਮ੍ਰਿਤਸਰ, 20 ਜੁਲਾਈ – (ਪੰਜਾਬ ਡਾਇਰੀ) ਅੰਮ੍ਰਿਤਸਰ ਦੇ ਅਟਾਰੀ ਦੇ ਪਿੰਡ ਚਿਚਾ ਭਕਨਾ ’ਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣੀ ਸ਼ੁਰੂ ਹੋਈ। ਇਹ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਪਿੰਡ ਚ ਲੁਕੇ ਹੋਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ।
ਸਿੱਧੂ ਮੂਸੇਵਾਲਾ ਦੇ ਕਾਤਲ ਨਾਮੀ ਗੈਂਗਸਟਰ ਜਗਰੂਪ ਰੂਪਾ ਅਤੇ ਮੰਨੂ ਵਿਚਾਲੇ ਗੋਲੀਬਾਰੀ ਹੋ ਰਹੀ ਹੈ। ਗੁਪਤ ਸੂਚਨਾ ਦੇ ਅਧਾਰ ਉਤੇ ਪਹੁੰਚੀ ਪੁਲਿਸ ਪਾਰਟੀ ਤੇ ਗੈਂਗਸਟਰਾਂ ਵੱਲੋਂ ਗੋਲੀ ਚਲਾਈ ਗਈ ਉਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਗੈਂਗਸਟਰ ਜਗਰੂਪ ਰੂਪਾ ਅਤੇ ਮਨੂੰ ਕੁੱਸਾ ਨੂੰ ਘੇਰ ਰੱਖਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਕ ਗੈਂਗਸਟਰ ਜਗਰੂਪ ਰੂਪਾ ਦੀ ਮੌਤ ਦੀ ਖਬਰ ਮਿਲ ਰਹੀ ਅਤੇ 3-4 ਪੁਲਿਸ ਮੁਲਾਜ਼ਮ ਜ਼ਖਮੀ ਹੋਣ ਦੀ ਖਬਰ ਮਿਲੀ ਹੈ।