ਬਾਬਾ ਫਰੀਦ ਆਗਮਨ ਪੁਰਬ, 19 ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ- ਡਾ. ਰੂਹੀ ਦੁੱਗ
20 ਤੋਂ 28 ਸਤੰਬਰ 2022 ਤੱਕ ਚਲੇਗਾ ਕਰਾਫਟ ਮੇਲਾ
ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਕਰਾਫਟ ਮੇਲਾ ਵੀ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ
ਬਾਬਾ ਸ਼ੇਖ ਫਰੀਦ ਆਗਮਨ ਪੁਰਬ 2022 ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਫਰੀਦਕੋਟ, 21 ਜੁਲਾਈ – (ਪੰਜਾਬ ਡਾਇਰੀ) ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2022 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਡਾ. ਰੂਹੀ ਦੁੱਗ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਜਿਲ੍ਹੇ ਦੀਆਂ ਸਮੂਹ ਸਵੈ ਸੇਵੀ ,ਧਾਰਮਿਕ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਏ.ਡੀ.ਸੀ (ਯੂ.ਡੀ) ਸ. ਪਰਮਦੀਪ ਸਿੰਘ,ਏ.ਡੀ.ਸੀ(ਜ) ਸ. ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਤਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 20 ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੇਲੇ ਦੌਰਾਨ ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ਜੋ ਕਿ ਲਗਾਤਾਰ 08 ਦਿਨ ਚੱਲਣਗੀਆਂ ਜਦਕਿ ਮੁੱਖ ਮੇਲਾ 5 ਦਿਨ ਦਾ ਹੋਵੇਗਾ । ਉਨਾਂ ਕਿਹਾ ਕਿ ਮੇਲਾ ਪੂਰੀ ਤਰਾਂ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਵੇਗਾ।
ਮੀਟਿੰਗ ਮੌਕੇ ਉਨਾਂ ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਹੋਣ ਵਾਲੇ ਪ੍ਰੋਗਰਾਮ, ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੇਂਡੂ ਖੇਡ ਮੇਲਾ, ਕਰਾਫਟ ਮੇਲਾ, ਰੰਗੋਲੀ ਕੰਪੀਟੀਸ਼ਨ, ਪੇਟਿੰਗ ਕੰਪੀਟੀਸ਼ਨ, ਪੇਟਿੰਗ ਗੈਲਰੀ, ਫੋਟੋਗਰਾਫੀ ਕੰਪੀਟੀਸ਼ਨ, ਡਰਾਮਾ ਫੈਸਟੀਵਲ, ਹੈਰੀਟੇਜ਼ ਵਾਕ, ਵਿਨਟੇਜ਼ ਕਾਰ ਪ੍ਰਦਰਸ਼ਨੀ, ਇੰਟਰ ਯੂਥ ਫੈਸਟ, ਕੌਮੀ ਲੋਕ ਨਾਚ ਪ੍ਰੋਗਰਾਮ, ਆਰਟਿਲਰੀ ਡਿਸਪਲੇਅ,ਬੇਬੀ ਸ਼ੋਅ, ਸਭਿਆਚਾਰਕ ਪ੍ਰੋਗਰਾਮ, ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ ਵੱਖ ਮੁਕਾਬਲਿਆਂ, ਸਮਾਗਮਾਂ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਸਮੱਰਥਾ ਅਨੁਸਾਰ ਮੇਲੇ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਹੀ ਜੁੱਟ ਜਾਣ । ਉਨਾਂ ਕਿਹਾ ਕਿ ਜਿਲੇ ਦੀਆਂ ਤਿੰਨੇ ਨਗਰ ਕੌਂਸਲਾਂ ਸ਼ਹਿਰੀ ਖੇਤਰਾਂ ਵਿੱਚ ਸਾਫ ਸਫਾਈ ਲਈ ਜਿੰਮੇਵਾਰ ਹੋਣਗੀਆਂ ਤੇ ਇਸ ਤੋਂ ਇਲਾਵਾ ਜਿੱਥੇ ਵੀ ਲੋੜ ਪਵੇ ਸੜਕਾਂ ਆਦਿ ਦੀ ਮੁਰੰਮਤ ਅਤੇ ਸਫਾਈ ਕਰਵਾਈ ਜਾਵੇਗੀ।
ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੇਲੇ, ਕਰਾਫਟ ਮੇਲੇ, ਝੂਲਿਆਂ ਵਾਲੀ ਆਦਿ ਥਾਵਾਂ ਤੇ ਸੁਰੱਖਿਆਂ ਅਤੇ ਪਾਰਕਿੰਗ ਸਥਾਨਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੀ ਸਫਲਤਾ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।
ਇਸ ਮੌਕੇ ਡਾ. ਸੰਜੇ ਕਪੂਰ ਸੀ.ਐਮ.ਓ, ਡਾ.ਅਜੀਤ ਪਾਲ ਸਿੰਘ ਡੀ.ਆਰ.ਓ, ਡਾ.ਚੰਦਰ ਸ਼ੇਖਰ ਕੱਕੜ ਐਸ.ਐਮ.ਓ, ਸ੍ਰੀ ਸ਼ਿਵ ਰਾਜ ਕਪੂਰ ਡੀ.ਈ.ਓ, ਸ੍ਰੀ ਪ੍ਰੀਤ ਕਮਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫਸਰ, ਸ੍ਰੀ ਪਵਨ ਕੁਮਾਰ ਡਿਪਟੀ ਡੀ.ਈ.ਓ, ਡਾ.ਅਮਨਦੀਪ ਕੇਸ਼ਵ ਪੀ.ਡੀ.ਆਤਮਾ, ਸ. ਗੁਰਚਰਨਪਾਲ ਏ.ਐਫ.ਐਸ.ਓ, ਸ.ਸੁਖਬੀਰ ਸਿੰਘ ਸੰਧੂ ਐਸ.ਡੀ.ਓ,ਸ੍ਰੀ ਸੁਭਾਸ਼ ਸਕੱਤਰ ਜ਼ਿਲ੍ਹਾ ਰੈਡ ਕਰਾਸ, ਪੀ.ਐੱਸ.ਪੀ.ਸੀ.ਐਲ, ਸਜਲ ਗੁਪਤਾ, ਅਪੂਰਵਾ ਗੁਪਤਾ , ਸ੍ਰੀ ਦਵਿੰਦਰ ਮੋਹਨ ਸਿੰਘ, ਕੇ.ਐਸ ਮੋਂਗੀਆ ਗੁਰਦੁਆਰਾ ਗੋਦੜੀ ਸਾਹਿਬ, ਟਿੱਲਾ ਬਾਬਾ ਫਰੀਦ ਸੁਸਾਇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।