Breaking- CBSE ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਕੀਤਾ ਘੋਸ਼ਿਤ, ਕੁੜੀਆਂ ਨੇ ਫਿਰ ਮਾਰੀ ਬਾਜ਼ੀ
22 ਜੁਲਾਈ – (ਪੰਜਾਬ ਡਾਇਰੀ) CBSE ਬੋਰਡ ਨਤੀਜਾ 2022, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਅੱਜ 22 ਜੁਲਾਈ 2022 ਨੂੰ 12ਵੀਂ ਜਮਾਤ ਦਾ ਨਤੀਜਾ ਜਾਰੀ ਕੀਤਾ ਹੈ। ਜਿਹੜੇ ਵਿਦਿਆਰਥੀ ਇਸ ਸਾਲ CBSE ਬੋਰਡ ਤੋਂ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਬੈਠੇ ਹਨ, ਉਹ CBSE ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in, results.cbse.nic.in ਤੋਂ ਆਪਣਾ ਨਤੀਜਾ ਦੇਖ ਸਕਦੇ ਹਨ। ਬੋਰਡ ਪ੍ਰੀਖਿਆ ਦੇ ਨਤੀਜੇ (CBSE ਬੋਰਡ ਨਤੀਜਾ 2022) CBSE cbse.gov.in ਜਾਂ cbseresults.nic.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਹਨ। CBSE ਜਮਾਤ 12 ਦੇ ਨਤੀਜੇ ਵਿੱਚ ਕੁੜੀਆਂ ਨੇ 94.54% ਦੀ ਕੁੱਲ ਪਾਸ ਪ੍ਰਤੀਸ਼ਤਤਾ ਨਾਲ ਲੜਕਿਆਂ ਨੂੰ ਪਛਾੜਿਆ, ਜਦੋਂ ਕਿ ਲੜਕਿਆਂ ਨੇ 91.25% ਪ੍ਰਾਪਤ ਕੀਤਾ।