Breaking- ਰਿਪੁਦਮਨ ਸਿੰਘ ਮਲਿਕ ਕਤਲ ਮਾਮਲੇ ‘ਚ ਦੋ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 28 ਜੁਲਾਈ – (ਪੰਜਾਬ ਡਾਇਰੀ) ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ ਵਿੱਚ 21 ਸਾਲਾ ਟੈਨਰ ਫੌਕਸ ਅਤੇ 23 ਸਾਲਾ ਜੋਸ ਲੋਪੇਜ਼ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਤੇ ਇਨ੍ਹਾਂ ਨੇ ਆਪਣੇ ਜੁਰਮ ਕਬੂਲ ਕੀਤੇ ਹਨ। ਟੈਨਰ ਫੌਕਸ ਅਤੇ ਜੋਸ ਲੋਪੇਜ਼ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ 14 ਜੁਲਾਈ, 2022 ਨੂੰ ਸਵੇਰੇ 9:27 ਵਜੇ, ਸਰੀ RCMP ਨੇ 8236 128 ਸਟਰੀਟ, ਸਰੀ ਵਿਖੇ ਵਪਾਰਕ ਕੰਪਲੈਕਸ ‘ਤੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਰਿਪੁਦਮਨ ਸਿੰਘ ਮਲਿਕ ਨੂੰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ। ਰਿਪੁਦਮਨ ਸਿੰਘ ਮਲਿਕ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਥੇ ਹੀ ਮਲਿਕ ਨੇ ਦਮ ਤੋੜ ਦਿੱਤਾ ਸੀ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੂੰ ਜਾਂਚ ਲਈ ਬੁਲਾਇਆ ਗਿਆ ਸੀ।