Big News- 15 ਗੁਰਦੁਆਰਿਆਂ ਦੇ ਬਾਹਰ ਲਗਾਏ ਬੈਨਰ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ
ਨਵੀਂ ਦਿੱਲੀ, 28 ਜੁਲਾਈ – (ਪੰਜਾਬ ਡਾਇਰੀ) ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਾਫੀ ਜ਼ੋਰ ਫੜਦੀ ਜਾ ਰਹੀ ਹੈ। ਬੰਦੀ ਸਿੰਘ ਨੂੰ ਰਿਹਾਅ ਕਰਨ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਮੰਗ ਕਰ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਇਕਜੁੱਟਤਾ ਦੀ ਅਪੀਲ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਦਿੱਲੀ ਦੇ ਯਮੁਨਾ ਪਾਰ ਸਥਿਤ 15 ਸਿੰਘ ਸਭਾ ਗੁਰਦੁਆਰਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਪੋਸਟਰ ਲਗਾਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ ਗੁਲਾਟੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਤਹਿਤ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਦਾ ਪੱਖਪਾਤੀ ਰਵੱਈਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।