Breaking- ਵਿਨੋਦ ਘਈ ਹੀ ਹੋਣਗੇ ਨਵੇਂ AG, ਮਾਨ ਸਰਕਾਰ
ਚੰਡੀਗੜ੍ਹ, 29 ਜੁਲਾਈ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਜੀ ਵਿਨੋਦ ਘਈ ਦੀ ਨਿਯੁਕਤੀ ਬਾਰੇ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਹੈ, ਉਹ ਜਲਦੀ ਹੀ ਨਵੇਂ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲੈਣਗੇ। ਬੀਤੇ ਦਿਨ ਇਸ ਸਬੰਧ ’ਚ ਮੁੱਖ ਮੰਤਰੀ ਮਾਨ ਨੇ ਪਾਰਟੀ ਸੁਪਰੀਮੋ ਕੇਜਰੀਵਾਲ ਨਾਲ ਮੁਲਾਕਾਤ ਵੀ ਕੀਤੀ ਸੀ, ਜਿਸ ’ਚ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਰਹੇ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਹਰ ਆਉਂਦਿਆ ਕਿਹਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫ਼ਵਾਹਾਂ ਬੇਬੁਨਿਆਦ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ ’ਚ ਫੈਲ ਰਹੀ ਹੈ, ਜਿਸ ਕਾਰਨ ਸਿਆਸੀ ਵਿਰੋਧੀ ਅਜਿਹੀਆਂ ਅਫ਼ਵਾਹਾਂ ਫੈਲਾ ਰਹੇ ਹਨ। ਉਨ੍ਹਾਂ ਕਿਹਾ ਵਿਨੋਦ ਘਈ ਨਾਮਵਰ ਵਕੀਲ ਹਨ ਤੇ ਉਹ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ। ਸਰਕਾਰ ਨੂੰ ਹੁਣ ਬਾਹਰੋਂ ਮਹਿੰਗੇ ਵਕੀਲ ਕਰਨ ਦੀ ਵੀ ਜ਼ਰੂਰਤ ਨਹੀਂ ਰਹੇਗੀ।