Breaking News- ਗਾਰਡ ਵਲੋਂ ਖੁਦ ਨੂੰ ਗੋਲੀ ਮਾਰੀ
ਲੁਧਿਆਣਾ, 30 ਜੁਲਾਈ – (ਪੰਜਾਬ ਡਾਇਰੀ) ਲੁਧਿਆਣਾ ਸਥਿਤ ਇਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਗਈ ਆਤਮਹੱਤਿਆ ਕਰਨ ਲਈ। ਇਸ ਨਾਲ ਬੈਂਕ ਵਿੱਚ ਭੱਜ ਦੌੜ ਮਚ ਗਈ। ਸੁਰੱਖਿਆ ਮੁਲਾਜ਼ਮ ਨੇ ਇਹ ਖੌਫਨਾਮ ਕਦਮ ਬੈਂਕ ਦੇ ਬਾਥਰੂਮ ‘ਚ ਜਾ ਕੇ ਚੁੱਕਿਆ।
ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਟਕ ਮਹਿੰਦਰਾ ਬੈਂਕ ਵਿੱਚ ਤਾਇਨਾਤ ਭੁਪਿੰਦਰ ਸਿੰਘ ਨਾਮ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਭਾਈਵਾਲਾ ਚੌਕ ਨਜ਼ਦੀਕ ਸਥਿਤ ਇਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗਾਰਡ ਨੇ ਦੋ ਕੁ ਮਹੀਨੇ ਪਹਿਲਾਂ ਹੀ ਇਥੇ ਨੌਕਰੀ ਸ਼ੁਰੂ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗਾਰਡ ਕਿਸੇ ਪਰੇਸ਼ਾਨੀ ਵਿਚੋਂ ਲੰਘ ਰਿਹਾ ਹੈ ਜਿਸ ਕਾਰਨ ਉਸ ਨੇ ਇਹ ਕਦਮ ਪੁੱਟ ਲਿਆ।