Breaking- ਮਲੇਰਕੋਟਲਾ ਕਤਲ ਮਾਮਲਾ, ਆਈ.ਜੀ. ਵੱਲੋਂ ਪੁਲਿਿਸ ਅਧਿਕਾਰੀਆਂ ਨਾਲ ਘਟਨਾ ਵਾਲੇ ਸਥਾਨ ਦਾ ਲਿਆ ਜ਼ਾਇਜਾ
ਮਾਲੇਰਕੋਟਲਾ, 1 ਅਗਸਤ – (ਪੰਜਾਬ ਡਾਇਰੀ) ਲੰਘੇ ਕੱਲ੍ਹ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਮਾਲੇਰਕੋਟਲਾ ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਲੋਹੇ ਦੇ ਵਪਾਰੀ ਮੁਹੰਮਦ ਅਕਬਰ ਭੋਲੀ ਦੇ ਕਤਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਕੋਸ਼ਿਸ਼ਾਂ ਜਾਰੀ ਹਨ ਸਵੇਰ ਤੋਂ ਹੀ ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਵੱਲੋਂ ਜਿੱਥੇ ਪੂਰੇ ਮਾਮਲੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਉੱਥੇ ਹੀ ਦੇਰ ਸ਼ਾਮ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਐਸ.ਐਸ.ਪੀ. ਮਾਲੇਰਕੋਟਲਾ ਅਵਨੀਤ ਕੌਰ ਸਿੱਧੂ, ਐੱਸ.ਪੀ ਹੈੱਡਕੁਆਰਟਰ ਮਾਲੇਰਕੋਟਲਾ ਕੁਲਦੀਪ ਸਿੰਘ ਸੋਹੀ ਦੇ ਨਾਲ ਮਾਲੇਰਕੋਟਲਾ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ।
ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।