Breaking- ਲੰਪੀ ਪਾਕਸ ਬਿਮਾਰੀ ਤੋਂ ਪ੍ਰੇਸ਼ਾਨ ਪਸ਼ੂ ਪਾਲਕ
ਚੰਡੀਗੜ੍ਹ, 4 ਅਗਸਤ – (ਪੰਜਾਬ ਡਾਇਰੀ) ਪਸ਼ੂਆਂ ਵਿੱਚ ਫੈਲ ਰਹੀ ਲੰਪੀ ਪਾਕਸ ਨਾਂ ਦੀ ਬਿਮਾਰੀ ਨੇ ਪਸ਼ੂ ਪਾਲਕਾਂ ਦੀ ਚਿੰਤਾ ਵਧਾ ਦਿੱਤੀ ਹੈ। ਫ਼ਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ, ਫਾਜ਼ਿਲਕਾ ਤੇ ਬਠਿੰਡਾ ਵਿੱਚ ਪਸ਼ੂ ਇਸ ਬਿਮਾਰ ਦੀ ਲਪੇਟ ਵਿੱਚ ਆ ਰਹੇ ਹਨ। ਕਈ ਪਸ਼ੂਆਂ ਦੀ ਇਸ ਬਿਮਾਰੀ ਨਾਲ ਜਾਨ ਜਾ ਚੁੱਕੀ ਹੈ। ਫ਼ਸਲੀ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਪਸ਼ੂ ਧਨ ਦਾ ਵੀ ਭਾਰੀ ਨੁਕਸਾਨ ਹੋਣ ਲੱਗਾ ਹੈ।
ਪੰਜਾਬ ਦੇ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਪਸ਼ੂਆਂ ‘ਚ ਫੈਲੀ ਲੰਪੀ ਪਾਕਸ ਵਾਇਰਸ ਨਾਮ ਦੀ ਬਿਮਾਰੀ ਦੇ ਕੁਝ ਮਾਮਲੇ ਸਾਹਮਣੇ ਆਏ ਹਨ। ਇਸ ਬਿਮਾਰੀ ਨਾਲ ਪਸ਼ੂਆਂ ਦੇ ਸਰੀਰ ਉਤੇ ਧੱਫੜ ਹੋ ਜਾਂਦੇ ਹਨ। ਇਸ ਮਾਮਲੇ ਵਿੱਚ ਪਸ਼ੂ ਪਾਲਣ ਵਿਭਾਗ ਦਾ ਕਹਿਣਾ ਕਿ ਇਹ ਇੱਕ ਵਾਇਰਲ ਬਿਮਾਰੀ ਹੈ ਅਤੇ ਇਸ ਬਿਮਾਰੀ ‘ਚ ਪਸ਼ੂ ਨੂੰ ਬੁਖਾਰ ਚੜ੍ਹਦਾ ਤੇ ਉਸਦੀ ਚਮੜੀ ਉਤੇ ਧੱਫੜ ਹੋ ਜਾਂਦੇ ਹਨ। ਵਿਭਾਗ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਨਾਲ ਪੀੜਤ ਪਸ਼ੂਆਂ ਨੂੰ ਬਾਕੀ ਪਸ਼ੂਆਂ ਤੋਂ ਅਲੱਗ ਰੱਖਿਆ ਜਾਵੇ ਤੇ ਨੇੜੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ।
ਇਸਦੇ ਨਾਲ ਹੀ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਇਹ ਲਾਗ ਦੀ ਬਿਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਤੇ ਮੱਖੀ-ਮੱਛਰ ਇਸ ਬਿਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਿਤ ਪਸ਼ੂਆਂ ਨੂੰ ਪਹਿਲ ਦੇ ਆਧਾਰ ਉਤੇ ਤੰਦਰੁਸਤ ਪਸ਼ੂਆਂ ਨਾਲੋਂ ਵੱਖ ਕਰ ਦਵੋ ਤੇ ਹੋ ਸਕੇ ਤਾਂ ਪਸ਼ੂਆਂ ਉਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਤੇ ਸੰਜਮ ਨਾਲ ਕੰਮ ਲੈਂਦਿਆ ਇਹਤਿਆਤ ਵਰਤਣ।