Big News- ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ
ਚੰਡੀਗੜ੍ਹ, 10 ਅਗਸਤ – (ਪੰਜਾਬ ਡਾਇਰੀ) ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।