Breaking- ਪੁਲਿਸ ਨੇ ਪਾਕਿਸਤਾਨ ਸਬੰਧ ਰੱਖਣ ਵਾਲੇ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ
ਉੱਤਰ ਪ੍ਰਦੇਸ਼, 13 ਅਗਸਤ – ਉੱਤਰ ਪ੍ਰਦੇਸ਼ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ (ATS) ਨੇ ਸ਼ੁੱਕਰਵਾਰ ਨੂੰ ਸਹਾਰਨਪੁਰ ਤੋਂ ਜੈਸ਼-ਏ-ਮੁਹੰਮਦ ਅਤੇ ਤਹਿਰੀਕ-ਏ-ਤਾਲਿਬਾਨ ਨਾਲ ਜੁੜੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਏਟੀਐਸ ਨੇ ਸਹਾਰਨਪੁਰ ਤੋਂ ਮੁਹੰਮਦ ਨਦੀਮ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਜੈਸ਼ ਨਾਲ ਸਬੰਧ ਹਨ। ਇਸ ਬਾਰੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਉਹ ਯੂਪੀ ‘ਚ ਕਈ ਥਾਵਾਂ ‘ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਅੱਤਵਾਦੀ ਕਈ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਆਨਲਾਈਨ ਤਰੀਕਿਆਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਨਾਲ ਜੁੜਿਆ ਹੋਇਆ ਸੀ।