Big News- ਆਜ਼ਾਦੀ ਦੇ 75ਵੇਂ ਸਾਲ ਤੇ ਪੰਜਾਬ ਦੇ 3600 ਸਫ਼ਾਈ ਕਰਮਚਾਰੀਆਂ ਨੂੰ ਮੁੱਖ ਮੰਤਰੀ ਵਲੋਂ ਤੋਹਫਾ
ਲੁਧਿਆਣਾ, 15 ਅਗਸਤ – (ਪੰਜਾਬ ਡਾਇਰੀ)ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।
ਜਾਣਕਾਰੀ ਅਨੁਸਾਰ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਉਹਨਾਂ ਕਿਹਾ ਕਿ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਦੇ ਦਿਨਾਂ ਵਿਚ ਸੇਵਾਵਾਂ ਪੱਤਰ ਜਾਰੀ ਕਰ ਦਿੱਤੇ ਜਾਣਗੇ।