Breaking- ਆਪ ਪਾਰਟੀ ਦੇ ਇਕ ਵਿਧਾਇਕ ਨੇ ਪਤਨੀ ਦੇ ਹੁੰਦੇ ਹੋਏ ਦੂਜਾ ਵਿਆਹ ਕਰਵਾਇਆ
18 ਅਗਸਤ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਧਾਇਕ ਨੇ ਕੋਈ ਬਹੁਤਾ ਚੰਗਾ ਕੰਮ ਨਹੀਂ ਕੀਤਾ ਜੋ ਕੀਤਾ ਉਹ ਮਾੜਾ ਕੀਤਾ ਤੇ ਪਾਰਟੀ ਨੂੰ ਇਹ ਮਾੜਾ ਵਤੀਰਾ ਝੱਲਣਾ ਪੈਂਦਾ ਹੈ। ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦਾ ਕਾਰਨਾਮਾ ਸਾਹਮਣੇ ਆਇਆ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ’ਤੇ ਜ਼ੀਰਕਪੁਰ ਵਾਸੀ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦਾ ਇਲਜ਼ਾਮ ਲਾਇਆ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਨੇ ਵਿਧਾਇਕ ਉੱਪਰ ਧਮਕੀਆਂ ਦੇਣ ਦਾ ਦੋਸ਼ ਲਾਉਂਦਿਆਂ ਜ਼ੀਰਕਪੁਰ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਹੈ ਕਿ ਵਿਧਾਇਕ ਪਠਾਣਮਾਜਰਾ ਨੂੰ ਆਪਣੀ ਪਤਨੀ ਨਾਲ ਧੋਖਾ ਕਰਨ ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਕਾਰਨ ਪਾਰਟੀ ਵਿੱਚੋਂ ਕੱਢਣ। ਮਾਮਲੇ ਨੂੰ ਕਾਨੂੰਨੀ ਕਾਰਵਾਈ ਹੇਠ ਲਿਆਂਦਾ ਜਾਵੇ। ਉਧਰ, ਵਿਧਾਇਕ ਹਰਮੀਤ ਪਠਾਣਮਾਜਰਾ ਨੇ ਉਕਤ ਔਰਤ ਨਾਲ ਵਿਆਹ ਕਰਵਾਉਣ ਦੇ ਦੋਸ਼ਾਂ ਨੂੰ ਮੰਨਦੇ ਹੋਏ ਕਿਹਾ ਕਿ ਉਸ ਨੇ ਕੋਈ ਧਮਕੀ ਨਹੀਂ ਦਿੱਤੀ।