Breaking- ਗੈਂਗਸਟਰ ਜੱਗੂ ਦੇ ਦੋ ਸਾਥੀ ਗੋਲੀਬਾਰੀ ਦੌਰਾਨ ਪੁਲਿਸ ਨੇ ਦੋਵਾਂ ਨੂੰ ਇਕ 30 ਬੋਰ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 18 ਅਗਸਤ – ਜੰਡਿਆਲਾ ਗੁਰੂ ਨੇੜੇ ਨਾਕਾ ਤੋੜ ਕੇ ਫ਼ਰਾਰ ਹੋ ਰਹੇ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਕਾਫੀ ਦੇਰ ਤੱਕ ਗੋਲੀਆਂ ਚੱਲੀਆਂ ਤੇ ਇਸ ਮਗਰੋਂ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਦੋ ਸਾਥੀਆਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਦੋਵਾਂ ਜੇਲ ਵਿਚ ਬੰਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਲਾਸ਼ੀ ਦੌਰਾਨ ਪੁਲਿਸ ਨੇ ਇਕ 30 ਬੋਰ ਦਾ ਪਿਸਤੌਲ ਅਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ। ਐੱਸਐੱਸਪੀ ਦੇਹਾਤੀ ਸਵਪਨਾ ਸ਼ਰਮਾ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ਼ ਬਾਬਾ ਅਤੇ ਸ਼ਮਸ਼ੇਰ ਸਿੰਘ ਉਰਫ਼ ਕਰਨ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੱਗੂ ਗਿਰੋਹ ਦੇ ਗੁਰਗੇ ਇੱਕ ਕਾਰ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ।