Breaking- ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਸਾਜਿਸ਼ਕਾਰਾਂ ਅੱਗੇ ਕਦੇ ਨਹੀਂ ਝੁਕਣਗੇ, ਪਾਰਟੀ ਬਦਲਣ ਬਦਲੇ ਵੱਡੀ ਰਾਹਤ ਦੀ ਆਫਰ
ਨਵੀਂ ਦਿੱਲੀ, 22 ਅਗਸਤ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਸਿਸੋਦੀਆ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਿਲਾਫ਼ ਲੱਗੇ ਸਾਰੇ ਦੋਸ਼ ਝੂਠੇ ਹਨ ਤੇ ਉਹ ‘ਸਾਜ਼ਿਸ਼ਕਾਰਾਂ ਤੇ ਭ੍ਰਿਸ਼ਟ ਲੋਕਾਂ’ ਅੱਗੇ ਨਹੀਂ ਝੁਕਣਗੇ।। ਮੇਰੇ ਖਿਲਾਫ਼ ਦਰਜ ਕੇਸ ਝੂਠੇ ਹਨ। ਤੁਸੀਂ ਜੋ ਕਰਨਾ ਹੈ ਕਰ ਲਵੋ।
ਮਿਲੀ ਜਾਣਕਾਰੀ ਅਨੁਸਾਰ ਮਨੀਸ਼ ਸਿਸੋਦੀਆ ਉਨ੍ਹਾਂ 15 ਵਿਅਕਤੀਆਂ ਤੇ ਐਂਟਿਟੀਜ਼ ਵਿੱਚ ਸ਼ਾਮਲ ਹੈ, ਜਿਨ੍ਹਾਂ ਖਿਲਾਫ਼ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਮੌਕੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਸਿਸੋਦੀਆ ਨੇ ਕਿਹਾ, ‘‘ਮੈਨੂੰ ਭਾਜਪਾ ਵੱਲੋਂ ਸੰਦੇਸ਼ ਮਿਲਿਆ ਹੈ- ਆਪ ਛੱਡੋ ਤੇ ਭਾਜਪਾ ਵਿੱਚ ਸ਼ਾਮਲ ਹੋਵੋ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੀਬੀਆਈ ਤੇ ਈਡੀ ਵੱਲੋਂ ਤੁਹਾਡੇ ਖਿਲਾਫ਼ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ।