Breaking- ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ਵਿਚ ਜੋ ਤਰੱਕੀ ਕੀਤੀ ਸ਼ਾਇਦ ਹੀ ਕੋਈ ਕਰ ਸਕੇ, ਕੈਨੇਡਾ ਵਿਚ ਛੋਟੀ ਉਮਰ ਦਾ ਪਾਇਲਟ ਬਣਿਆ
ਚੰਡੀਗੜ੍ਹ, 23 ਅਗਸਤ – ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ਵਿਚ ਇਤਿਹਾਸ ਰਚ ਦਿੱਤਾ ਹੈ। 16 ਸਾਲ ਦੀ ਉਮਰ ‘ਚ ਕੈਨੇਡਾ ‘ਚ ਡਰਾਈਵਿੰਗ ਲਾਇਸੈਂਸ ਨਹੀਂ ਮਿਲਦਾ ਪਰ ਜਪਗੋਬਿੰਦ ਨੇ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਜਪਗੋਬਿੰਦ ਦੀ ਪ੍ਰਾਪਤੀ ਨਾਲ ਪੰਜਾਬੀ ਮੂਲ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ।
ਟਰਾਂਸਪੋਰਟ ਕੈਨੇਡਾ ਨੇ ਜਗਗੋਬਿੰਦ ਸਿੰਘ ਨੂੰ ਹਵਾਈ ਜਹਾਜ਼ ਉਡਾਉਣ ਦਾ ਲਾਇਸੈਂਸ ਜਾਰੀ ਕੀਤਾ ਹੈ। ਜਪਗੋਬਿੰਦ ਸਿੰਘ ਨੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਤੋਂ ਪਾਇਲਟ ਬਣਨ ਦੀ ਤਿਆਰੀ ਸ਼ੁਰੂ ਕੀਤੀ ਅਤੇ ਕੈਨੇਡਾ ਦੇ ਸਾਰੇ ਹਿੱਸਿਆਂ ਵਿਚ ਸਿਖਲਾਈ ਲੈਣ ਤੋਂ ਬਾਅਦ, ਕਿਊਬਿਕ ਵਿਚ ਉਨ੍ਹਾਂ ਦੀ ਆਖਰੀ ਸਿਖਲਾਈ ਸਮਾਪਤ ਹੋਈ। ਇਸ ਤੋਂ ਬਾਅਦ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਪਾਇਲਟ ਬਣੇ ਹਨ।