Breaking- BSF ਨੇ ਚੈਕਿੰਗ ਦੌਰਾਨ ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ ਖਤਰਨਾਕ ਹਥਿਆਰ ਬਰਾਮਦ ਕੀਤੇ
ਫਿਰੋਜ਼ਪੁਰ, 23 ਅਗਸਤ – ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੈਕਿੰਗ ਦੌਰਾਨ ਬੀਐਸਐਫ ਜਵਾਨਾਂ ਨੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਵੇਰੇ ਫ਼ਿਰੋਜ਼ਪੁਰ ਸੈਕਟਰ ਵਿੱਚ ਛੇ ਮੈਗਜ਼ੀਨਾਂ ਨਾਲ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਨਾਲ ਦੋ ਐੱਮ3 ਸਬ-ਮਸ਼ੀਨ ਗੰਨ ਤੇ ਦੋ ਮੈਗਜ਼ੀਨਾਂ ਨਾਲ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਹਥਿਆਰ ਪਾਕਿਸਤਾਨ ਤੋਂ ਇਥੇ ਸਮੱਗਲਿੰਗ ਕੀਤੇ ਜਾਣ ਦਾ ਸ਼ੱਕ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਤੋਂ ਸਰਹੱਦੀ ਸੁਰੱਖਿਆ ਬਲ ਨੇ ਮਾਰੂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ।