Breaking- ਗੋਦਾਮ ਵਿੱਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ
ਚੰਡੀਗੜ੍ਹ, 30 ਅਗਸਤ – ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਵਿੱਚ ਉਸ ਸਮੇਂ ਲੋਕਾਂ ਵਿਚ ਭੱਜਦੜ ਮਚ ਗਈ ਜਦੋਂ ਪਿੰਡ ‘ਚ ਬਣੇ ਡਰਾਈਫਰੂਟ ਦੇ ਕੋਲਡ ਸਟੋਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਲੱਗੀ ਕਿ ਇਸ ਨੂੰ ਨਾ ਬੁਝਾਉਣ ਕਾਰਨ ਅੱਜ ਦੂਜੇ ਦਿਨ ਵੀ ਅੱਗ ਦਾ ਕਹਿਰ ਜਾਰੀ ਹੈ। ਭਾਵੇਂ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ।
ਪ੍ਰਸ਼ਾਸਨ ਤੇ ਪੁਲਿਸ ਵੱਲੋਂ ਲਗਾਤਾਰ 2 ਦਿਨਾਂ ਤੋਂ ਅੱਗ ਬੁਝਾਉਣ ਲਈ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ ਪਰ ਸਥਿਤੀ ਉਵੇਂ ਦੀ ਉਵੇਂ ਹੀ ਬਣੀ ਹੋਈ ਹੈ ਕਿ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਹਾਲਾਂਕਿ ਪਿਛਲੇ ਦਿਨ ਦੀ ਬਾਰਿਸ਼ ਨੇ ਵੀ ਅੱਗ ‘ਤੇ ਕਾਬੂ ਪਾਉਣ ‘ਚ ਮਦਦ ਕੀਤੀ ਹੈ।
ਦੂਜੇ ਪਾਸੇ ਕੋਲਡ ਸਟੋਰ ਦੇ ਮਾਲਕ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਮਾਲਕ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨ ਮੇਰਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਜਿਸ ਨੂੰ ਲੈ ਕੇ ਵਪਾਰੀਆਂ ਵੱਲੋਂ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਾਲਕ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ। ਅੱਗ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਉੱਧਰ ਪੁਲਿਸ ਵਿਭਾਗ ਵੀ ਅਲਰਟ ‘ਤੇ ਹੈ। ਪੁਲਿਸ ਵੱਲੋਂ ਨੇੜੇ ਦੇ 4-5 ਗੋਦਾਮਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।