Breaking- ਪੰਜਾਬ ਦੀ ਮਾਨ ਸਰਕਾਰ ਵਲੋਂ ਉਨ੍ਹਾਂ ਮੁਲਾਜ਼ਮਾ ਤੇ ਅਧਿਕਾਰੀਆਂ ਤੇ ਕਾਰਵਾਈ ਜਿਹੜੇ ਬਿਨਾਂ ਛੁੱਟੀ ਲਏ ਵਿਦੇਸ਼ਾਂ ਵਿੱਚ ਜਾ ਕੰਮ ਕਰਦੇ ਅਤੇ ਪੀਆਰ ਲਈ ਹੈ।
ਚੰਡੀਗੜ੍ਹ, 31 ਅਗਸਤ – ਪੰਜਾਬ ਦੀ ਮਾਨ ਸਰਕਾਰ ਨੇ ਜਿਹੜੇ ਅਧਿਕਾਰੀ ਅਤੇ ਕਰਮਚਾਰੀ ਨੇ ਵਿਦੇਸ਼ਾਂ ਵਿੱਚ PR ਲਈ ਹੋਈ ਹੈ ਉਨ੍ਹਾਂ ਤੇ ਪੰਜਾਬ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਸਰਕਾਰ ਨੇ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ PR ਲੈ ਲਈ ਹੈ ਜਾਂ ਫਿਰ PR ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਤੁਰੰਤ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ‘ਤੇ ਪ੍ਰਸੋਨਲ ਵਿਭਾਗ ਨੇ ਕਾਰਵਾਈ ਲਈ ਪੱਤਰ ਜਾਰੀ ਕੀਤਾ ਹੈ ਪਰ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਵੀ ਵੱਖਰੇ ਤੌਰ ’ਤੇ ਅਜਿਹੇ ਅਫਸਰਾਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਦੱਸ ਦਈਏ ਕਿ ਵਿਜੀਲੈਂਸ ਨੇ 15 ਮਈ 2015 ਨੂੰ ਇੱਕ ਰਿਪੋਰਟ ਵੀ ਪੰਜਾਬ ਸਰਕਾਰ ਨੂੰ ਸੌਂਪੀ ਸੀ, ਜਿਸ ਅਨੁਸਾਰ ਰਾਜ ਦੇ 130 ਗਜ਼ਟਿਡ ਤੇ ਨਾਨ ਗਜ਼ਟਿਡ ਅਧਿਕਾਰੀਆਂ ਕੋਲ ਵਿਦੇਸ਼ਾਂ ਦੀ PR ਸੀ ਜਾਂ ਉਹ ਗਰੀਨ ਕਾਰਡ ਧਾਰਕ ਸਨ। ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਇਹ ਅਧਿਕਾਰੀ ਤੇ ਮੁਲਾਜ਼ਮ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਵਿਦੇਸ਼ ਜਾ ਕੇ ਕੰਮ ਕਰਕੇ ਉੱਥੋਂ ਦੇ ਸਿਸਟਮ ਮੁਤਾਬਕ ਟੈਕਸ ਰਿਟਰਨਾਂ ਵੀ ਭਰ ਰਹੇ ਹਨ।