Breaking- ਭਗਵੰਤ ਮਾਨ ਦੇ ਲੱਗੇ ਬੈਨਰ ਤੇ ਸਿੰਘਾਂ ਨੇ ਉਸ ਤੇ ਖਾਲਿਸਤਾਨ ਦੇ ਨਾਅਰੇ ਲਿਖੇ : ਗੁਰਪਤਵੰਤ ਸਿੰਘ ਪੰਨੂ ਨੇ ਵੀਡਿਓ ਕੀਤੀ ਜਾਰੀ
ਚੰਡੀਗੜ੍ਹ, 31 ਅਗਸਤ – ਮਿਲੀ ਜਾਣਕਾਰੀ ਅਨੁਸਾਰ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਜਾਰੀ ਕੀਤੀ ਹੈ। ਵੀਡੀਓ ਵਿੱਚ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਉੱਤੇ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਅਤੇ ਸ਼ਹੀਦ ਦਿਲਾਵਰ ਸਿੰਘ ਦੀ
ਸੋਚ ਉੱਤੇ ਪਹਿਰਾ ਦੇਣ ਵਾਲੇ ਸਿੰਘਾ ਨੇ ਬੀਐਮਸੀ ਚੌਂਕ ਜਲੰਧਰ ਵਿਖੇ ਬੇਅੰਤ ਸਿੰਘ ਦੇ ਬੁੱਤ ਉੱਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੋਸਤਾਨ ਮੁਰਦਾਬਾਦ ਦੇ ਛਾਪੇ ਲਗਾਏ ਹਨ।
ਗੁਰਪਤਵੰਤ ਸਿੰਘ ਪੰਨੂ ਦਾ ਕਹਿਣਾ ਹੈ ਕਿ ਜਲੰਧਰ ਦੇ ਬੀਐਮਸੀ ਚੌਕ ਵਿੱਚ ਭਗਵੰਤ ਮਾਨ ਦਾ ਪੋਸਟਰ ਲੱਗਿਆ ਹੋਇਆ ਸੀ ਅਤੇ ਸਿੰਘਾਂ ਨੇ ਉਸ ਉੱਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਇਸ ਵਕਤ ਹਿੰਦੋਸਤਾਨ ਦੇ ਕਬਜ਼ੇ ਹੇਠਾਂ ਹੈ। ਪੰਨੂ ਨੇ ਕਿਹਾ ਹੈ ਕਿ ਅਸੀਂ ਗੌਰਵ ਯਾਦਵ ਅਤੇ ਉਸਦੇ ਸਾਥੀਆਂ ਦੀ ਲਿਸਟਾਂ ਬਣਾ ਰਹੇ ਹਨ ਅਤੇ ਆਜ਼ਾਦ ਪੰਜਾਬ ਵਿੱਚ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਉੱਤੇ ਸਜ਼ਾਵਾਂ ਦਿੱਤੀਆਂ ਜਾਣਗੀਆਂ। ਪੰਨੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ 31 ਅਗਸਤ ਦਿਨ ਬੁੱਧਵਾਰ ਨੂੰ ਭਾਈ ਦਿਲਾਵਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਹੋਵੇਗੀ ਉਸ ਵਿੱਚ ਸ਼ਾਮਿਲ ਜ਼ਰੂਰ ਹੋਵੋ। ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਰੈਫਰੰਡਮ ਦੀਆਂ ਵੋਟਾਂ 26 ਜਨਵਰੀ ਤੋਂ ਸ਼ੁਰੂ ਹੋਣਗੀਆਂ।