Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇਕ ਵਾਅਦਾ ਪੂਰਾ ਕੀਤਾ
ਚੰਡੀਗੜ੍ਹ, 1 ਸਤੰਬਰ – (ਬਾਬੂਸ਼ਾਹੀ ਨੈਟਵਰਕ) ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਮਾਨ ਨੇ ਆਪਣੇ ਜਾਰੀ ਬਿਆਨ ਵਿੱਚ ਕਿਹਾ ਕਿ, ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਮਿਲੀ ਹੈ। ਗਰਮੀਆਂ ਵਿੱਚ ਵੀ ਪੰਜਾਬ ਵਿੱਚ ਬਿਜਲੀ ਦੀ ਸਭ ਤੋਂ ਵੱਧ ਮੰਗ ਹੁੰਦੀ ਹੈ। ਪਿਛਲੇ ਸਾਲ 13,431 ਮੈਗਾਵਾਟ ਦੀ ਮੰਗ ਦੇ ਮੁਕਾਬਲੇ 14,295 ਮੈਗਾਵਾਟ ਬਿਜਲੀ ਸਪਲਾਈ ਮਿਲੀ ਹੈ।
ਮਾਰਚ ਤੋਂ ਅਗਸਤ 2022 ਤੱਕ ਰਾਜ ਦੀ ਕੁੱਲ ਬਿਜਲੀ ਦੀ ਖਪਤ 38449 ਮਿਲੀਅਨ ਯੂਨਿਟ ਰਹੀ, ਜੋ ਕਿ ਪਿਛਲੇ ਸਾਲ ਦੀ ਰਿਪੋਰਟ ਕੀਤੀ ਗਈ 33 963 ਮਿਲੀਅਨ ਯੂਨਿਟ ਨਾਲੋਂ 13.21% ਵੱਧ ਸੀ। ਸੀਐਮ ਮਾਨ ਨੇ ਕਿਹਾ ਕਿ, ਪੰਜਾਬ ਸਰਕਾਰ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦੇ ਰਹੀ ਹੈ। ਮਾਨ ਨੇ ਕਿਹਾ ਕਿ, ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਨੇ ਸੰਗਰੂਰ ਵਿੱਚ ਦੋ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।