Breaking- ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਇਸ ਵਾਰ ਬਿਜਲੀ ਦਾ ਬਿਲ ‘ਜ਼ੀਰੋ’ ਆਇਆ
ਅੰਮ੍ਰਿਤਸਰ, 3 ਸਤੰਬਰ – (ਬਾਬੂਸ਼ਾਹੀ ਨੈਟਵਰਕ) ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਜਿੰਨਾ ਕੋਲ ਹੋਰ ਵਿਭਾਗਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੀ ਕੀਤੀ ਗਈ ਬਿਲ ਮੁਆਫ਼ੀ ਬਾਰੇ ਖੁਲਾਸਾ ਕਰਦੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਰਾਜ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ਜ਼ੀਰੋ ਆਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ. ਹਰਭਜਨ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ।