Breaking- ਪੰਜਾਬ ਦੇ ਮੁੱਖ ਮੰਤਰੀ ਵਲੋਂ ਅਧਿਆਪਕਾ ਦਿਵਸ ਦੇ ਮੌਕੇ ਤੇ ਕਾਲਜ ਅਤੇ ਯੂਨੀਵਰਸਿਟੀ ਦੇ ਟੀਚਰਾਂ ਨੂੰ ਵੱਡਾ ਤੋਹਫਾ ਦਿੱਤਾ
ਚੰਡੀਗੜ੍ਹ, 5 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 1 ਅਕਤੂਬਰ 2022 ਤੋਂ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ 7ਵਾਂ ਤਨਖਾਹ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਨੋਟੀਫਿਕੇਸ਼ ਜਾਰੀ ਕੀਤਾ ਜਾਵੇਗਾ।
ਇਸ ਫੈਸਲੇ ਦਾ ਯੂਨੀਵਰਸਿਟੀ ਅਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ।ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤੱਕ ਦਾ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਾਲਜਾਂ ਵਿੱਚ ਗੈਸਟ ਫੈਕਲਟੀ ਉੱਤੇ ਅਧਿਆਪਕ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਜਿਹੜੇ ਗੈਸਟ ਫੈਕਲਟੀ ਉੱਤੇ ਪਹਿਲਾ ਕੰਮ ਕਰਦੇ ਹਨ ਉਨ੍ਹਾਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ।