Breaking- ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਨ ਦੇ ਮਾਮਲੇ ਵਿਚ ਅੱਜ ਐਸ ਆਈ ਟੀ ਸਾਹਮਣੇ ਪੇਸ਼ ਹੋਏ
ਚੰਡੀਗੜ੍ਹ, 6 ਸਤੰਬਰ – ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ਐਸ ਆਈ ਟੀ ਅੱਗੇ ਪੇਸ਼ ਹੋਏ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।