Breaking- ਈਡੀ ਵੱਲੋਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਦੇ ਘਰ ਮਾਰੀ ਰੇਡ, ਅਤੇ ਵੱਖ ਵੱਖ ਦਸਤਾਵੇਜ਼ਾਂ ਦੀ ਜਾਂਚ ਕੀਤੀ
7 ਸਤੰਬਬ – ਦਿੱਲੀ ਵਿੱਚ ਪਿਛਲੇ ਦਿਨੀਂ ਆਬਕਾਰੀ ਨੀਤੀ ਨੂੰ ਲੈ ਕੇ ਈਡੀ ਵੱਲੋਂ ਕਈ ਅਧਿਕਾਰੀਆਂ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਵਿੱਚ ਛਾਪੇਮਾਰੀ ਕੀਤੀ ਸੀ। ਈਡੀ ਵੱਲੋਂ ਗ੍ਰਿਫਤਾਰੀਆਂ ਵੀ ਕੀਤੀਆਂ ਸਨ । ਉਸ ਤੋਂ ਬਾਅਦ ਬੀਤੇ ਦਿਨ ਗੁਪਤ ਰੂਪ ਵਿੱਚ ਈਡੀ ਨੇ ਪੰਜਾਬ ਵਿੱਚ ਵੀ ਆਬਕਾਰੀ ਨੀਤੀ ਨੂੰ ਲੈ ਕੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰਿਜੁਜਮ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਤੇ ਵੱਖ ਵੱਖ ਦਸਤਾਵੇਜ਼ਾਂ ਦੀ ਜਾਂਚ ਕੀਤੀ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਭ ਤੋਂ ਪਹਿਲਾਂ ਪੰਜਾਬ ਦੇ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਦੇ ਘਰ ਵੀ ਛਾਪਾ ਮਾਰਿਆ ਸੀ। ਉਨ੍ਹਾਂ ਦਾ ਘਰ ਪੰਚਕੂਲਾ ਦੇ ਸੈਕਟਰ 8 ਵਿੱਚ ਹੈ।
ਇੱਥੇ ਵੀ ਕਈ ਘੰਟੇ ਆਬਕਾਰੀ ਨੀਤੀ ਨਾਲ ਸਬੰਧਤ ਕਾਗਜ਼ਾਂ ਦੀ ਪੜਤਾਲ ਕੀਤੀ ਗਈ। ਜਿੱਥੋਂ ਈਡੀ ਨੇ ਕੁਝ ਕਾਗਜ਼ਾਤ ਵੀ ਜ਼ਬਤ ਕੀਤੇ ਹਨ। ਵਰੁਣ ਰਿਜੁਜਮ 2004 ਬੈਚ ਦੇ ਆਈਏਐਸ ਅਧਿਕਾਰੀ ਹਨ। ਹਾਲਾਂਕਿ ਇਸ ਮੁੱਦੇ ‘ਤੇ ਅਜੇ ਤੱਕ ਕਿਸੇ ਵੱਲੋਂ ਕੋਈ ਅਧਿਕਾਰਿਤ ਬਿਆਨ ਨਹੀਂ ਆਇਆ ਹੈ।