Pastor bajinder singh: ਬਜਿੰਦਰ ਲਈ ਵੱਡੀ ਮੁਸੀਬਤ, ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ, ਪਾਦਰੀ ਨੂੰ ਮਾਨਸਾ ਜੇਲ੍ਹ ਤੋਂ ਕਪੂਰਥਲਾ ਲਿਆਂਦਾ ਗਿਆ
Pastor bajinder singh: ਜਿਸ ਵਿੱਚ ਔਰਤ ਨੇ ਦੋਸ਼ ਲਗਾਇਆ ਕਿ ਪਾਦਰੀ ਬਜਿੰਦਰ ਨੇ 2020 ਤੋਂ ਬਾਅਦ ਕਈ ਵਾਰ ਉਸਨੂੰ ਅਸ਼ਲੀਲ ਸੁਨੇਹੇ ਭੇਜੇ ਅਤੇ ਅਣਉਚਿਤ ਢੰਗ ਨਾਲ ਛੂਹਿਆ। ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਗਈ ਸੀ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਦੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।

ਮਾਨਸਾ- ਮਾਨਸਾ ਜੇਲ੍ਹ ਵਿੱਚ ਬੰਦ ਪਾਸਟਰ ਬਜਿੰਦਰ ਸਿੰਘ ਦੀਆਂ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ। ਹੁਣ ਕਪੂਰਥਲਾ ਪੁਲਿਸ ਨੇ ਪੁਜਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਮਾਨਸਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਦਰਅਸਲ, ਹੁਣ ਕਪੂਰਥਲਾ ਪੁਲਿਸ ਨੇ ਇੱਕ 22 ਸਾਲਾ ਔਰਤ ਦੁਆਰਾ ਦਰਜ ਕੀਤੇ ਗਏ ਇੱਕ ਮਾਮਲੇ ਦਾ ਖੁਲਾਸਾ ਕੀਤਾ ਹੈ।
ਜਿਸ ਵਿੱਚ ਔਰਤ ਨੇ ਦੋਸ਼ ਲਗਾਇਆ ਕਿ ਪਾਦਰੀ ਬਜਿੰਦਰ ਨੇ 2020 ਤੋਂ ਬਾਅਦ ਕਈ ਵਾਰ ਉਸਨੂੰ ਅਸ਼ਲੀਲ ਸੁਨੇਹੇ ਭੇਜੇ ਅਤੇ ਅਣਉਚਿਤ ਢੰਗ ਨਾਲ ਛੂਹਿਆ। ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਗਈ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਦੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।
ਇਹ ਵੀ ਪੜ੍ਹੋ- air india misbehaved: ਏਅਰ ਇੰਡੀਆ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਕੀਤਾ ਦੁਰਵਿਵਹਾਰ, ਸੀਐਮ ਮਾਨ ਨੇ ਘਟਨਾ ਦੀ ਕੀਤੀ ਨਿੰਦਾ
ਤੁਹਾਨੂੰ ਦੱਸ ਦੇਈਏ ਕਿ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਇਸ ਮਾਮਲੇ ਦੀ ਜਾਂਚ ਲਈ ਐਸਪੀ-ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਹੇਠ ਤਿੰਨ ਮੈਂਬਰੀ ਐਸਆਈਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਪਾਦਰੀ ਬਜਿੰਦਰ 2018 ਦੇ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੀਐਸਪੀ ਨੇ ਪੁਸ਼ਟੀ ਕੀਤੀ ਕਿ ਬਜਿੰਦਰ ਨੂੰ ਦੇਰ ਰਾਤ ਕਪੂਰਥਲਾ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਉਸਨੂੰ ਸਥਾਨਕ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ।
ਬਜਿੰਦਰ ਲਈ ਵੱਡੀ ਮੁਸੀਬਤ, ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ, ਪਾਦਰੀ ਨੂੰ ਮਾਨਸਾ ਜੇਲ੍ਹ ਤੋਂ ਕਪੂਰਥਲਾ ਲਿਆਂਦਾ ਗਿਆ

ਮਾਨਸਾ- ਮਾਨਸਾ ਜੇਲ੍ਹ ਵਿੱਚ ਬੰਦ ਪਾਸਟਰ ਬਜਿੰਦਰ ਸਿੰਘ ਦੀਆਂ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ। ਹੁਣ ਕਪੂਰਥਲਾ ਪੁਲਿਸ ਨੇ ਪੁਜਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਮਾਨਸਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਜਿਸ ਤੋਂ ਬਾਅਦ ਦੋਸ਼ੀ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਦਰਅਸਲ, ਹੁਣ ਕਪੂਰਥਲਾ ਪੁਲਿਸ ਨੇ ਇੱਕ 22 ਸਾਲਾ ਔਰਤ ਦੁਆਰਾ ਦਰਜ ਕੀਤੇ ਗਏ ਇੱਕ ਮਾਮਲੇ ਦਾ ਖੁਲਾਸਾ ਕੀਤਾ ਹੈ।
ਜਿਸ ਵਿੱਚ ਔਰਤ ਨੇ ਦੋਸ਼ ਲਗਾਇਆ ਕਿ ਪਾਦਰੀ ਬਜਿੰਦਰ ਨੇ 2020 ਤੋਂ ਬਾਅਦ ਕਈ ਵਾਰ ਉਸਨੂੰ ਅਸ਼ਲੀਲ ਸੁਨੇਹੇ ਭੇਜੇ ਅਤੇ ਅਣਉਚਿਤ ਢੰਗ ਨਾਲ ਛੂਹਿਆ। ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਗਈ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਦੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਇਸ ਮਾਮਲੇ ਦੀ ਜਾਂਚ ਲਈ ਐਸਪੀ-ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਹੇਠ ਤਿੰਨ ਮੈਂਬਰੀ ਐਸਆਈਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਪਾਦਰੀ ਬਜਿੰਦਰ 2018 ਦੇ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੀਐਸਪੀ ਨੇ ਪੁਸ਼ਟੀ ਕੀਤੀ ਕਿ ਬਜਿੰਦਰ ਨੂੰ ਦੇਰ ਰਾਤ ਕਪੂਰਥਲਾ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਉਸਨੂੰ ਸਥਾਨਕ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਦੇ ਵਿੱਚ ਭੇਜ ਦਿੱਤਾ ਗਿਆ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।